13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਰ ਵਿਅਕਤੀ ਦੇ ਕੰਮ ਨੂੰ ਪਹਿਲ ਦੇਣਾ ਮੇਰੀ ਮੁਢਲੀ ਤਰਜੀਹ ਹੋਵੇਗੀ-ਨਾਇਬ ਤਹਿਸੀਲਦਾਰ ਤਰਸੇਮ ਲਾਲ

ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਤਹਿਸੀਲ ਭੁਲੱਥ ਵਿਖੇ ਬਤੌਰ ਨਾਇਬ ਤਹਿਸੀਲਦਾਰ ਅਹੁਦਾ ਸੰਭਾਲਣ ਉਪਰੰਤ ਤਰਸੇਮ ਲਾਲ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਚ ਆਪਣੀਆਂ ਸਮੱਸਿਆਵਾਂ ਅਤੇ ਕੰਮਾਂ ਸਬੰਧੀ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਰੇਕ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ।

Ad Position 21
No active advertisement
ਨਾਇਬ ਤਹਿਸੀਲਦਾਰ ਤਰਸੇਮ ਲਾਲ ਗੱਲਬਾਤ ਕਰਦੇ ਹੋਏ। ਤਸਵੀਰ: ਮਨਜੀਤ ਸਟੂਡੀਓ 14-11-2026
ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਤਹਿਸੀਲ ਭੁਲੱਥ ਵਿਖੇ ਬਤੌਰ ਨਾਇਬ ਤਹਿਸੀਲਦਾਰ ਅਹੁਦਾ ਸੰਭਾਲਣ ਉਪਰੰਤ ਤਰਸੇਮ ਲਾਲ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਚ ਆਪਣੀਆਂ ਸਮੱਸਿਆਵਾਂ ਅਤੇ ਕੰਮਾਂ ਸਬੰਧੀ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਰੇਕ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦਾ ਮਕਸਦ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚੱਜੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਨਾਇਬ ਤਹਿਸੀਲਦਾਰ ਤਰਸੇਮ ਲਾਲ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਦਫ਼ਤਰ ਵਿਚ ਆਪਣੇ ਕੰਮ ਸਬੰਧੀ ਕੋਈ ਮੁਸ਼ਕਿਲ ਜਾਂ ਸ਼ਿਕਾਇਤ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਸਿੱਧਾ ਉਨ੍ਹਾਂ ਦੇ ਦਫ਼ਤਰ ਆ ਕੇ ਮਿਲ ਸਕਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਡਾਲਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗ੍ਰੀਨ ਪਾਰਕ ਦੀਆਂ ਤਿੰਨ ਮਹਿਲਾਵਾਂ ਪਾਰਟੀ ’ਚ ਸ਼ਾਮਿਲ
Ad Position 24