ਨਡਾਲਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ
ਨਡਾਲਾ, 13 ਨਵੰਬਰ (ਰਘਬਿੰਦਰ ਸਿੰਘ)–ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ੱੁਭ ਕਰਮਨ ਕਰਦਿਆਂ 14 ਨਵੰਬਰ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਡਾ.
ਡ
ਡਾ: ਆਸਾ ਸਿੰਘ ਘੁੰਮਣ
14-11-2026
ਨਡਾਲਾ, 13 ਨਵੰਬਰ (ਰਘਬਿੰਦਰ ਸਿੰਘ)–ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ੱੁਭ ਕਰਮਨ ਕਰਦਿਆਂ 14 ਨਵੰਬਰ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕਰਨਗੇ। ਇਸ ਮੌਕੇ ਮੋਤਾ ਸਿੰਘ ਸਰਾਏ, ਯੂਰਪ ਤੇ ਪੰਜਾਬੀ ਸੱਥ ਯੂ.ਕੇ. ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਲੋਡ਼ਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਡ਼ ਅਨੁਸਾਰ ਅੱਖਾਂ ਦੇ ਅਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।