ਰੇਲਵੇ ਡੀਪੂ ਨੂੰ ਜਾਂਦੀ ਸਡ਼ਕ ’ਚ ਪਏ ਟੋਇਆਂ ਦੇ ਕਾਰਨ ਸਥਾਨਕ ਲੋਕ ਪ੍ਰੇਸ਼ਾਨ
ਢਿਲਵਾਂ, 13 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੀ. ਟੀ.
ਢਿਲਵਾਂ, 13 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੀ.ਟੀ. ਰੋਡ ਤੋਂ ਢਿਲਵਾਂ ਵਿਖੇ ਸਥਿਤ ਟੋਲ ਪਲਾਜ਼ਾ ਦੇ ਨਜ਼ਦੀਕ ਤੋਂ ਰੇਲਵੇ ਡੀਪੂ ਢਿਲਵਾਂ ਨੂੰ ਜਾਂਦੀ ਸਡ਼ਕ ਵਿਚ ਵੱਡੇ ਵੱਡੇ ਟੋਏ ਪੈ ਜਾਣ ਨਾਲ ਸਥਾਨਕ ਵਾਸੀਆਂ ਨੂੰ ਭਾਰੀ ਦਿੱਕਤ ਆ ਰਹੀ ਹੈ ।ਇਸ ਸਬੰਧੀ ਰੇਲਵੇ ਡੀਪੂ ਦੇ ਵਾਸੀਆਂ ਨੇ ਆਪਣੀ ਪ੍ਰੇਸ਼ਾਨੀ ਦੱਸਦਿਆਂ ਕਿਹਾ ਕਿ ਉਕਤ ਸਡ਼ਕ ਜੋ ਕਿ ਪੁਰਾਣੇ ਜੀ ਟੀ ਰੋਡ ਵਜੋਂ ਜਾਣੀ ਜਾਂਦੀ ਹੈ ਦੀ ਹਾਲਤ ਖ਼ਸਤਾ ਹੋਣ ਨਾਲ ਇਹ ਕਈ ਥਾਵਾਂ ਤੋਂ ਬੁਰੀ ਤਰਾਂ ਨਾਲ ਟੁੱਟ ਚੁੱਕੀ ਹੈ ਤੇ ਸਡ਼ਕ ਵਿਚ ਥਾਂ ਥਾਂ ਤੇ ਵੱਡੇ ਵੱਡੇ ਟੋਏ ਪੈਣ ਨਾਲ ਰਾਹਗੀਰਾਂ ਨੂੰ ਮੁਸ਼ਕਿਲ ਆ ਰਹੀ ਹੈ ।ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਡ਼ਕ ਰਾਹੀਂ ਵੱਡੀ ਗਿਣਤੀ ਚ ਟਰੱਕ,ਕਾਰਾਂ, ਕੈਂਟਰ, ਟਿੱਪਰ ਆਦਿ ਲਗਭਗ ਜੀ ਟੀ ਰੋਡ ਜਿੰਨੇ ਵਾਹਨ ਟੋਲ ਪਰਚੀ ਤੋਂ ਬਚਣ ਲਈ ਉਕਤ ਸਡ਼ਕ ਦਾ ਇਸਤੇਮਾਲ ਕਰ ਰਹੇ ਹਨ ਤੇ ਇਸ ਤਰਾਂ ਭਾਰੀ ਸਮਾਨ ਨਾਲ ਲੋਡ ਵਾਲੇ ਵਾਹਨਾਂ ਦੇ ਦਿਨ ਰਾਤ ਇੱਥੋਂ ਲੰਘਣ ਨਾਲ ਸਡ਼ਕ ਹੋਰ ਖ਼ਰਾਬ ਹੋ ਰਹੀ ਹੈ ਅਤੇ ਬਾਰਸ਼ਾਂ ਦੇ ਦਿਨਾਂ ਦੌਰਾਨ ਟੋਇਆ ਵਿਚ ਪਾਣੀ ਭਰਨ ਤੋਂ ਬਾਅਦ ਲੰਘਣਾ ਹੋਰ ਮੁਸ਼ਕਿਲ ਹੋ ਜਾਂਦਾ ਹੈ ।ਇਸ ਸਬੰਧੀ ਸਥਾਨਕ ਵਾਸੀਆਂ ਦੀ ਸਰਕਾਰ ਪਾਸੋਂ ਪੁਰਜ਼ੋਰ ਮੰਗ ਹੈ ਕਿ ਉਕਤ ਸਡ਼ਕ ਨੂੰ ਜਲਦ ਬਣਾਇਆ ਜਾਵੇ ਅਤੇ ਵਾਹਨਾਂ ਦੇ ਮੁੱਖ ਮਾਰਗ ਰਾਹੀਂ ਆਉਣ ਜਾਣ ਨੂੰ ਯਕੀਨੀ ਬਣਾਇਆ ਜਾਵੇ।