13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਚੌਥਾ ਸਿਕਸ ਏ ਸਾਈਡ 2 ਰੋਜ਼ਾ ਹਾਕੀ ਟੂਰਨਾਮੈਂਟ ਕਪੂਰਥਲਾ ’ਚ ਅੱਜ ਤੋਂ

ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਚੌਥਾ ਸਿਕਸ ਏ ਸਾਈਡ ਦੋ ਰੋਜ਼ਾ ਹਾਕੀ ਟੂਰਨਾਮੈਂਟ 14 ਤੇ 15 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਖੇਲੋ ਮਾਸਟਰਜ਼ ਗੇਮਜ਼ ਐਸੋਸੀਏਸ਼ਨ ਪੰਜਾਬ ਵਲੋਂ ਹਾਕੀ ਪ੍ਰੇਮੀਆਂ, ਪਰਮਿੰਦਰ ਸਿੰਘ ਚੰਦੀ, ਰਾਣਾ ਸੇਖੋਂ ਯੂ.

Ad Position 21
No active advertisement
ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦੇ ਹੋਏ ਅੰਤਰਰਾਸ਼ਟਰੀ ਹਾਕੀ ਖਿਡਾਰੀ ਦਵਿੰਦਰਪਾਲ ਸਿੰਘ। 14-11-2026
ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਚੌਥਾ ਸਿਕਸ ਏ ਸਾਈਡ ਦੋ ਰੋਜ਼ਾ ਹਾਕੀ ਟੂਰਨਾਮੈਂਟ 14 ਤੇ 15 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਖੇਲੋ ਮਾਸਟਰਜ਼ ਗੇਮਜ਼ ਐਸੋਸੀਏਸ਼ਨ ਪੰਜਾਬ ਵਲੋਂ ਹਾਕੀ ਪ੍ਰੇਮੀਆਂ, ਪਰਮਿੰਦਰ ਸਿੰਘ ਚੰਦੀ, ਰਾਣਾ ਸੇਖੋਂ ਯੂ.ਕੇ. ਹਰਪਾਲ ਜੰਮੂ ਜਰਮਨੀ, ਚਮਕੌਰ ਸਿੰਘ ਆਸਟ੍ਰੇਲੀਆ ਤੇ ਹੋਰ ਪ੍ਰਵਾਸੀ ਭਰਾਵਾਂ ਵਲੋਂ ਪੰਜਾਬ ਐਂਡ ਸਿੰਧ ਬੈਂਕ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਦਾ ਆਗਾਜ਼ 14 ਨਵੰਬਰ ਨੂੰ ਸਵੇਰੇ 9 ਵਜੇ ਗੁਰੂ ਨਾਨਕ ਸਟੇਡੀਅਮ ਵਿਚ ਹੋਵੇਗਾ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿਚ 40 ਤੋਂ ਵੱਧ ਉਮਰ ਵਰਗ ਦੀਆਂ 8 ਟੀਮਾਂ, 50 ਤੋਂ ਵੱਧ ਉਮਰ ਦੀਆਂ 4 ਟੀਮਾਂ ਤੇ 21 ਤੋਂ ਵੱਧ ਉਮਰ ਦੀਆਂ 4 ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ ਸਵੇਰੇ 9 ਵਜੇ ਬੀ.ਐਸ. ਬੋਧੀ ਕਲੱਬ ਜਲੰਧਰ ਤੇ ਹੁਸ਼ਿਆਰਪੁਰ ਦੀਆਂ ਟੀਮਾਂ ਤੇ 10 ਵਜੇ ਬਠਿੰਡਾ ਤੇ ਦੁਆਬਾ ਜਲੰਧਰ ਦੀਆਂ ਟੀਮਾਂ ਦਰਮਿਆਨ ਹੋਵੇਗਾ। ਇਸੇ ਤਰ੍ਹਾਂ ਦੂਜਾ ਸੈਮੀ ਫਾਈਨਲ 11 ਵਜੇ ਅੰਮ੍ਰਿਤਸਰ ਤੇ ਧਨੋਵਾਲੀ ਜਲੰਧਰ ਤੇ 12 ਵਜੇ ਕਪੂਰਥਲਾ ਤੇ ਸੰਗਰੂਰ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ। ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਜੇਤੂ ਹਾਕੀ ਟੀਮਾਂ ਨੂੰ ਉੱਘੇ ਖੇਡ ਪ੍ਰੇਮੀਆਂ ਤੇ ਪ੍ਰਵਾਸੀ ਭਾਰਤੀਆਂ ਵਲੋਂ ਨਗਦ ਇਨਾਮ ਨਾਲ ਨਿਵਾਜਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ’ਚ ਕਰਵਾਏ ਗਏ ਵਿੱਦਿਅਕ ਤੇ ਸਹਿਵਿੱਦਿਅਕ ਮੁਕਾਬਲੇ ਅਗਲੀ ਖ਼ਬਰ ਰੇਲਵੇ ਡੀਪੂ ਨੂੰ ਜਾਂਦੀ ਸਡ਼ਕ ’ਚ ਪਏ ਟੋਇਆਂ ਦੇ ਕਾਰਨ ਸਥਾਨਕ ਲੋਕ ਪ੍ਰੇਸ਼ਾਨ
Ad Position 24