13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਭੁਲੱਥ ਤੋਂ ਪਾਰਟੀ ਉਮੀਦਵਾਰ ਬਣਾਏ ਜਾਣ ਦਾ ਸਵਾਗਤ-ਰਸ਼ਪਾਲ ਸ਼ਰਮਾ

ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਭੁਲੱਥ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਏ ਜਾਣ ਦਾ ਰਸ਼ਪਾਲ ਸ਼ਰਮਾ ਹਲਕਾ ਸੰਗਠਨ ਇੰਚਾਰਜ ਤੇ ਪ੍ਰਧਾਨ ਨਗਰ ਪੰਚਾਇਤ ਭੁਲੱਥ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

Ad Position 21
No active advertisement
ਰਸ਼ਪਾਲ ਸ਼ਰਮਾ 14-11-2026
ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਭੁਲੱਥ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਏ ਜਾਣ ਦਾ ਰਸ਼ਪਾਲ ਸ਼ਰਮਾ ਹਲਕਾ ਸੰਗਠਨ ਇੰਚਾਰਜ ਤੇ ਪ੍ਰਧਾਨ ਨਗਰ ਪੰਚਾਇਤ ਭੁਲੱਥ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਰਸ਼ਪਾਲ ਸ਼ਰਮਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਫ਼ੈਸਲਾ ਪਾਰਟੀ ਵਰਕਰਾਂ ਲਈ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਘੁੰਮਣ ਦੇ ਉਮੀਦਵਾਰ ਐਲਾਨੇ ਜਾਣ ਨਾਲ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਉਮੀਦ ਕਰਦੇ ਹਨ ਕਿ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਦਾ ਆਪਸੀ ਤਾਲਮੇਲ ਅਤੇ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੱੁਭਕਾਮਨਾਵਾਂ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਆਪਣਾ ਪੂਰਾ ਸਹਿਯੋਗ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਦਲਜੀਤ ਸਿੰਘ ਨਡਾਲਾ ਦੀ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ’ਚ ਕਰਵਾਏ ਗਏ ਵਿੱਦਿਅਕ ਤੇ ਸਹਿਵਿੱਦਿਅਕ ਮੁਕਾਬਲੇ
Ad Position 24