13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦਲਜੀਤ ਸਿੰਘ ਨਡਾਲਾ ਦੀ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਨਡਾਲਾ, 13 ਨਵੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਭਖਦੇ ਮੁੱਦਿਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਕਰਵਾਈ ਗਈ ਮੀਟਿੰਗ ਨੇ ਉਸ ਸਮੇਂ ਰੈਲੀ ਦਾ ਰੂਪ ਧਾਰ ਲਿਆ, ਜਦੋਂ ਇਸ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਕੌਂਸਲਰਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਇਕੱਤਰਤਾ ਦੀ ਖ਼ਾਸ ਗੱਲ ਇਹ ਰਹੀ ਕਿ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਵਿਚ ਹਿੱਸਾ ਲਿਆ ਅਤੇ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਾਂਝੇ ਤੌਰ ’ਤੇ ਵਿਚਾਰਿਆ।

Ad Position 21
No active advertisement
ਅਜੀਤ ਡੈਸਕ 14-11-2026
ਨਡਾਲਾ, 13 ਨਵੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਭਖਦੇ ਮੁੱਦਿਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਕਰਵਾਈ ਗਈ ਮੀਟਿੰਗ ਨੇ ਉਸ ਸਮੇਂ ਰੈਲੀ ਦਾ ਰੂਪ ਧਾਰ ਲਿਆ, ਜਦੋਂ ਇਸ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਕੌਂਸਲਰਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਇਕੱਤਰਤਾ ਦੀ ਖ਼ਾਸ ਗੱਲ ਇਹ ਰਹੀ ਕਿ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਵਿਚ ਹਿੱਸਾ ਲਿਆ ਅਤੇ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਾਂਝੇ ਤੌਰ ’ਤੇ ਵਿਚਾਰਿਆ। ਇਸ ਇਕੱਠ ਨੇ ਜਿੱਥੇ ਹਲਕੇ ਵਿਚ ਨਵੀਂ ਸਿਆਸੀ ਚਰਚਾ ਛੇਡ਼ ਦਿੱਤੀ ਹੈ, ਉੱਥੇ ਹੀ ਇਸ ਰੈਲੀ ਦੀ ਗੂੰਜ ਸਿਆਸੀ ਹਲਕਿਆਂ ਵਿਚ ਵੀ ਸੁਣਾਈ ਦੇਣ ਲੱਗੀ ਹੈ।ਇਸ ਮੌਕੇ ਗੱਲਬਾਤ ਕਰਦਿਆਂ ਦਲਜੀਤ ਸਿੰਘ ਨਡਾਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਜ਼ਾਦ ਸੋਚ ਨਾਲ ਹਲਕੇ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੇ ਸਰਪੰਚਾਂ, ਕੌਂਸਲਰਾਂ ਅਤੇ ਨੌਜਵਾਨਾਂ ਨਾਲ ਸਲਾਹ-ਮਸ਼ਵਰਾ ਕਰਨ ਲਈ ਇਹ ਇਕੱਤਰਤਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਲੀਡਰਸ਼ਿਪ ਦੇ ਚੱਕਰ ਵਿਚੋਂ ਨਿਕਲ ਕੇ ਹਲਕੇ ਦੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਉਭਾਰਨ ਦੀ ਲੋਡ਼ ਹੈ।ਉਨ੍ਹਾਂ ਕਿਹਾ ਕਿ ਹਲਕਾ ਭੁਲੱਥ ਵਿਚ ਨਸ਼ਿਆਂ ਦਾ ਵਧਦਾ ਰੁਝਾਨ, ਬੇਰੁਜ਼ਗਾਰੀ ਅਤੇ ਵਿਕਾਸ ਕਾਰਜਾਂ ਦੀ ਘਾਟ ਵਰਗੇ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਲਕੇ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਵਿਧਾਨ ਸਭਾ ਵਿਚ ਬਣਦੇ ਢੰਗ ਨਾਲ ਨਹੀਂ ਉਠਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ, ਜਿਸ ਕਾਰਨ ਨੌਜਵਾਨ ਪੀਡ਼੍ਹੀ ਨੂੰ ਬਚਾਉਣ ਲਈ ਸਾਂਝੇ ਯਤਨਾਂ ਦੀ ਲੋਡ਼ ਹੈ ਦਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਹੈ, ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਉਸਾਰੂ ਕੰਮਾਂ ਵਿਚ ਲਗਾ ਸਕਣ। ਉਨ੍ਹਾਂ ਕਿਹਾ ਕਿ ਹਲਕਾ ਭੁਲੱਥ ਪੰਜਾਬ ਦੀਆਂ ਅਹਿਮ ਵਿਧਾਨ ਸਭਾ ਸੀਟਾਂ ਵਿਚੋਂ ਇੱਕ ਹੈ, ਪਰ ਇਸ ਦੇ ਮੁਕਾਬਲੇ ਹਲਕੇ ਵਿਚ ਉਮੀਦ ਅਨੁਸਾਰ ਵਿਕਾਸ ਨਹੀਂ ਹੋਇਆ। ਸੱਤਾਧਾਰੀ ਪਾਰਟੀ ਵੱਲੋਂ 300 ਕਰੋਡ਼ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਹਲਕੇ ਦੇ ਕਿਸੇ ਇੱਕ ਪਿੰਡ ਵਿਚ ਵੀ ਤਿੰਨ ਕਰੋਡ਼ ਰੁਪਏ ਦੇ ਵਿਕਾਸ ਕਾਰਜ ਹੋਏ ਹੋਣ।ਉਨ੍ਹਾਂ ਸਪਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਆਪਣੇ ਸਾਥੀਆਂ ਅਤੇ ਹਲਕੇ ਦੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਚੋਣ ਮੈਦਾਨ ਵਿਚ ਉੱਤਰਨ ਸਬੰਧੀ ਅਗਲਾ ਫ਼ੈਸਲਾ ਲਿਆ ਜਾਵੇਗਾ। ਅੰਤ ਵਿਚ ਉਨ੍ਹਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੀਟਿੰਗ ਵਿਚ ਪਹੁੰਚੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਕੌਂਸਲਰਾਂ ਅਤੇ ਹੋਰ ਮੋਹਤਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵੀ ਹੈਪੀ ਜੁਲਕਾ, ਸਰਬਜੀਤ ਸਿੰਘ ਅੱਜੂ ਸਰਪੰਚ ਬਾਮੂੰਵਾਲ, ਪੁਸ਼ਕਰ ਭਾਟੀਆ ਭੁਲੱਥ, ਲਕਸ਼ ਚੌਧਰੀ ਭੁਲੱਥ,ਹਰਜਿੰਦਰ ਸਿੰਘ ਸਰਪੰਚ ਦੌਲਤਪੁਰ, ਜਸਬੀਰ ਸਿੰਘ ਗੋਪੀ ਸਰਪੰਚ ਦਮੂਲੀਆ, ਗੁਰਪ੍ਰੀਤ ਸਿੰਘ ਹੈਪੀ ਲਾਲੀਆ ਸਰਪੰਚ ਰਾਏਪੁਰ ਪੀਰਬਖ਼ਸ਼, ਜਗਤਾਰ ਸਿੰਘ ਸਰਪੰਚ ਤਾਜਪੁਰ, ਅਰਵਿੰਦਰ ਸਿੰਘ ਸੋਨੂੰ ਸਰਪੰਚ ਮੰਡ, ਗੁਰਦਿਆਲ ਸਿੰਘ ਸਰਪੰਚ ਮੇਤਲਾ, ਅਮਰੀਕ ਸਿੰਘ ਸਰਪੰਚ ਰਾਵਾਂ, ਜਸਵਿੰਦਰ ਸਿੰਘ ਸਰਪੰਚ ਕੂਕਾ, ਕੌਂਸਲਰ ਬਿੱਲਾ ਢਿਲਵਾਂ, ਕੌਂਸਲਰ ਸੰਦੀਪ ਕੁਮਾਰ ਟੋਨੀ, ਕੌਂਸਲਰ ਸੰਦੀਪ ਸੈਣੀ, ਜੱਗੀ ਐਮ.ਸੀ. ਬੇਗੋਵਾਲ ਬਲਦੇਵ ਸਿੰਘ ਬਾਜਵਾ, ਸਰਪੰਚ ਅਮਨਦੀਪ ਸਿੰਘ ਕਾਹਲੋਂ ਨਿਹਾਲਗਡ਼੍ਹ, ਸਰਪੰਚ ਪ੍ਰਮੋਦ ਕੁਮਾਰ ਸ਼ਰਮਾ, ਜਸਵਿੰਦਰ ਸਿੰਘ ਦਰਦੀ, ਕੌਂਸਲਰ ਸੁਨੀਲ ਢਿਲਵਾਂ, ਰਮਨ ਬੇਗੋਵਾਲ, ਬਾਜਵਾ ਮਾਨਾ ਤਲਵੰਡੀ, ਡਿੰਪਾ ਮਹਿਮਦਪੁਰ, ਜੋਬਨ ਢਿੱਲੋਂ, ਗਿਆਨ ਸਿੰਘ ਸਰਪੰਚ, ਸੁਨੀਲ ਠੇਕੇਦਾਰ, ਵਿੱਕੀ ਸਭਰਵਾਲ ਨਿਸ਼ਾਨ ਸਿੰਘ, ਰਾਜੂ ਰਾਏਪੁਰ ਰਾਈਆਂ, ਜਸਵਿੰਦਰ ਸਿੰਘ ਸੰਧੂ, ਸੈਕਟਰੀ ਦਲੀਪ ਸਿੰਘ, ਪ੍ਰਵੀਨ ਕੁਮਾਰ ਨਡਾਲਾ, ਰਸ਼ਪਾਲ ਸ਼ਰਮਾ ਨਡਾਲਾ, ਵਿਲੀਅਮ ਭੁਲੱਥ, ਸਾਬੀ ਹਸੂਆਲ, ਹਰਬੰਸ ਸਿੰਘ ਸਰਪੰਚ ਪਲਵਿੰਦਰ ਸਿੰਘ ਘੋਤਡ਼ਾ, ਲੱਖਾ ਲਹੋਰੀਆ, ਗਗਨਦੀਪ ਸਿੰਘ ਸਰਪੰਚ, ਸੰਦੀਪ ਸਿੰਘ ਮਾਨ, ਹੈਪੀ ਖੱਖ, ਸੁਖਵਿੰਦਰ ਸਿੰਘ ਸੁੱਖਾ ਪ੍ਰਿੰਸ ਨਡਾਲਾ, ਰਾਜੂ ਡੋਗਰਾ, ਰੋਹਿਤ ਸ਼ਰਮਾ ਸ਼ਵੀ ਪਸਰੀਚਾ ਤੇ ਹੋਰ ਵੱਡੀ ਗਿਣਤੀ ਵਿਚ ਵੱਖ ਵੱਖ ਪਿੰਡਾਂ ਦੇ ਮੋਹਤਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਆਗੂ ਤੇ ਵਰਕਰ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਮਰਕੱਸੇ ਕਰਨ-ਸ਼ੈਰੀ ਕਲਸੀ ਅਗਲੀ ਖ਼ਬਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਭੁਲੱਥ ਤੋਂ ਪਾਰਟੀ ਉਮੀਦਵਾਰ ਬਣਾਏ ਜਾਣ ਦਾ ਸਵਾਗਤ-ਰਸ਼ਪਾਲ ਸ਼ਰਮਾ
Ad Position 24