13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮਹਾਨ ਕੀਰਤਨ ਦਰਬਾਰ ਅੱਜ

ਤਲਵੰਡੀ ਚੌਧਰੀਆਂ, 13 ਨਵੰਬਰ (ਪਰਸਨ ਲਾਲ ਭੋਲਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸਿੱਖ ਕੌਮ ਦੀ ਚਡ਼੍ਹਦੀ ਕਲਾ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵੱਲੋਂ ਇਲਾਕਾ ਨਿਵਾਸੀ ਸਾਧ ਸੰਗਤ, ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 14-11-2026
ਤਲਵੰਡੀ ਚੌਧਰੀਆਂ, 13 ਨਵੰਬਰ (ਪਰਸਨ ਲਾਲ ਭੋਲਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸਿੱਖ ਕੌਮ ਦੀ ਚਡ਼੍ਹਦੀ ਕਲਾ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵੱਲੋਂ ਇਲਾਕਾ ਨਿਵਾਸੀ ਸਾਧ ਸੰਗਤ, ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਰਾਤਰੀ 15ਵਾਂ ਮਹਾਨ ਕੀਰਤਨ ਦਰਬਾਰ 14 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਦਾਣਾ ਮੰਡੀ ਤਲਵੰਡੀ ਚੌਧਰੀਆਂ ਕਪੂਰਥਲਾ ਵਿਖੇ ਬਡ਼ੀ ਸ਼ਰਧਾ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੀਰਤਨ ਸੇਵਾ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਬਿੱਕਾ, ਮੈਂਬਰ ਸਰਵਣ ਸਿੰਘ ਬਾਵਾ, ਤਰਸੇਮ ਸਿੰਘ ਜੋਸਨ, ਸਰਬਜੀਤ ਸਿੰਘ ਜੇ.ਈ., ਜਸਬੀਰ ਸਿੰਘ ਗੋਪੀਪੁਰੀਆ, ਬਲਵਿੰਦਰ ਸਿੰਘ ਨੰਡਾ ਸੂਜੋਕਾਲੀਆ, ਰਣਜੀਤ ਸਿੰਘ ਨੰਡਾ, ਹਰਵਿੰਦਰ ਸਿੰਘ, ਇਕਬਾਲ ਸਿੰਘ ਡੋਲਾ, ਜਗਜੀਤ ਸਿੰਘ ਜੱਗੀ ਹੋਟੀ, ਜਗਜੀਤ ਸਿੰਘ ਕੋਠੇ, ਜਸਵਿੰਦਰ ਸਿੰਘ ਮਿੱਤਰ, ਡਾ. ਸੁਖਦੇਵ ਸਿੰਘ, ਸਰਪੰਚ ਬਲਵਿੰਦਰ ਸਿੰਘ ਲੱਡੂ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਕੁਲਬੀਰ ਸਿੰਘ ਕਾਲੇਵਾਲ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਰਾਤਰੀ ਕੀਰਤਨ ਦਰਬਾਰ ਸਮਾਗਮ ਦੀ ਸਫਲਤਾ ਲਈ ਨਗਰ ਨਿਵਾਸੀਆਂ ਨੂੰ ਘਰ ਘਰ ਜਾ ਕੇ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿੱਥੇ ਲੋਕ ਆਰਥਿਕ ਸਹਾਇਤਾ ਕਰ ਰਹੇ ਹਨ ਉੱਥੇ ਲੋਕਾਂ ਵਿਚ ਕੀਰਤਨ ਦਰਬਾਰ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਅੱਗੇ ਦੱਸਿਆ ਕਿ ਧਾਰਮਿਕ ਸਮਾਗਮ ਵਿਚ ਸੰਤ ਜਗਜੀਤ ਸਿੰਘ ਹਰਖੋਵਾਲ ਸੁਲਤਾਨਪੁਰ ਲੋਧੀ ਤੇ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। ਪ੍ਰਬੰਧਕਾਂ ਨੇ ਅੱਗੇ ਦੱਸਿਆ ਕਿ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਵੀ ਵਿਸ਼ੇਸ਼ ਸਹਿਯੋਗ ਦੇ ਰਹੇ ਹਨ। ਭਾਈ ਹਰਜਿੰਦਰ ਸਿੰਘ ਮਾਝੀ ਕਥਾਵਾਚਕ, ਭਾਈ ਗੁਰਪ੍ਰਤਾਪ ਸਿੰਘ ਪਦਮ ਇੰਟਰਨੈਸ਼ਨਲ ਢਾਡੀ ਜਥਾ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਆਪਣੇ ਪ੍ਰਵਚਨਾਂ, ਸ਼ਬਦ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋਡ਼ਨਗੇ। ਸਟੇਜ ਦਾ ਸੰਚਾਲਨ ਭਾਈ ਹਰਜੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਬਾਖ਼ੂਬੀ ਨਿਭਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਦੇ ਖੇਤ ’ਚ ਮੰਡੀ ਦਾ ਪਾਣੀ ਪੈਣ ਦਾ ਮਾਮਲਾ ਮੇਰੇ ਧਿਆਨ ’ਚ ਨਹੀਂ ਲਿਆਂਦਾ ਗਿਆ-ਸਰਬਜੀਤ ਸਿੰਘ ਪੱਪਲ ਅਗਲੀ ਖ਼ਬਰ ‘ਆਪ’ ਦੇ ਆਗੂ ਤੇ ਵਰਕਰ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਮਰਕੱਸੇ ਕਰਨ-ਸ਼ੈਰੀ ਕਲਸੀ
Ad Position 24