13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ਆਪ’ ਦੇ ਪ੍ਰਮੁੱਖ ਆਗੂਆਂ ਵਲੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ ਨੂੰ ਟਿਕਟ ਦੇਣ ਦੀ ਮੰਗ

ਸੁਲਤਾਨਪੁਰ ਲੋਧੀ, 13 ਨਵੰਬਰ (ਪ. ਪ.)

Ad Position 21
No active advertisement
ਅਜੀਤ ਡੈਸਕ 14-11-2026
ਸੁਲਤਾਨਪੁਰ ਲੋਧੀ, 13 ਨਵੰਬਰ (ਪ.ਪ.)-ਹਲਕਾ ਸੁਲਤਾਨਪੁਰ ਲੋਧੀ ਦੇ ਪ੍ਰਮੁੱਖ ਆਪ ਆਗੂਆਂ ਜਿਨ੍ਹਾਂ ਵਿਚ ਰਾਮਗਡ਼੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਸੌਂਦ ਸਰਪੰਚ ਠੱਟਾ ਨਵਾਂ,ਆਪ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਜਗਦੀਪ ਸਿੰਘ ਅਮਾਨੀਪੁਰ, ਚੇਅਰਮੈਨ ਗੁਰਸ਼ਰਨ ਸਿੰਘ ਭੰਬਰਾ, ਕੌਂਸਲਰ ਜਤਿੰਦਰ ਸੇਠੀ, ਹਲਕਾ ਕੋਆਰਡੀਨੇਟਰ ਸੁਖਦੇਵ ਸਿੰਘ ਐਸ ਡੀ ਓ, ਹਲਕਾ ਕੋਆਰਡੀਨੇਟਰ ਗੁਰਵਿੰਦਰ ਕੌਰ ਸਾਬਕਾ ਸਰਪੰਚ,ਸੀਨੀਅਰ ਆਗੂ ਚਰਨਜੀਤ ਸਿੰਘ ਮੋਮੀ ਠੱਟਾ ਨਵਾਂ, ਸੁਰਜੀਤ ਸਿੰਘ ਹੈਪੀ ਭੋਰੂਵਾਲ, ਹਰਵਿੰਦਰ ਸਿੰਘ ਟੁਰਨਾ, ਬਲਵਿੰਦਰ ਸਿੰਘ ਬੂਲਪੁਰ, ਜਸਵਿੰਦਰ ਸਿੰਘ ਟਿੱਬਾ, ਰੇਸ਼ਮ ਸਿੰਘ ਕੋਲੀਆਂਵਾਲ ਆਦਿ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਹਲਕਾ ਸੁਲਤਾਨਪੁਰ ਲੋਧੀ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੂੰ ਹੀ ਚੋਣ ਮੈਦਾਨ ਉਤਾਰਿਆ ਜਾਵੇ। ਆਗੂਆਂ ਨੇ ਕਿਹਾ ਕਿ ਚੇਅਰਮੈਨ ਸੱਜਣ ਸਿੰਘ ਚੀਮਾ ਨਾਲ਼ ਹਲਕੇ ਦੀਆਂ ਵੱਡੀ ਗਿਣਤੀ ਵਿਚ ਪੰਚਾਇਤਾਂ ਜੁਡ਼ ਚੁੱਕੀਆਂ ਹਨ। ਹਲਕੇ ਦੇ ਹਰ ਪਿੰਡ ਵਿਚ ਕਰਵਾਏ ਵਿਕਾਸ ਕਾਰਜਾਂ ਸਦਕਾ ਉਨ੍ਹਾਂ ਦੀ ਪਹੁੰਚ ਹਰ ਘਰ ਅਤੇ ਵੋਟਰ ਤੱਕ ਹੋ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਸੱਜਣ ਸਿੰਘ ਚੀਮਾ ਨੇ ਹਲਕੇ ਅੰਦਰ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕੀਤਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦੇ ਨਾਲ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਵੋਟਰ ਤੱਕ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਕਿ ਐਤਕੀਂ ਹਲਕੇ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਸਮਰਥਨ ਦੇਣ ਦਾ ਮਨ ਬਣਾਇਆ ਹੋਇਆ ਹੈ ਕਿਉਂਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਭਲਾਈ ਅਤੇ ਪੰਜਾਬ ਦੇ ਹਿਤਾਂ ਲਈ ਦਿੱਤੇ ਪਹਿਰੇ ਨੂੰ ਯਾਦ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਡਾਲਾ ’ਚ ਰਾਜ ਮਿਸਤਰੀ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਬੇਗੋਵਾਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24