13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਡਾਲਾ ’ਚ ਰਾਜ ਮਿਸਤਰੀ ਦਾ ਮੋਟਰਸਾਈਕਲ ਚੋਰੀ

ਨਡਾਲਾ, 13 ਨਵੰਬਰ (ਰਘਬਿੰਦਰ ਸਿੰਘ)-ਸਥਾਨਕ ਕਸਬਾ ਨਡਾਲਾ ਵਿਖੇ ਗੁਰਦੁਆਰਾ ਬਾਉਲੀ ਸਾਹਿਬ ਮਾਰਕੀਟ ਨੇਡ਼ੇ ਕੰਮ ਕਰ ਰਹੇ ਇੱਕ ਰਾਜ ਮਿਸਤਰੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਢੀ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਾਡਲ ਟਾਊਨ ਨੇ ਦੱਸਿਆ ਕਿ ਉਹ ਪਿਛਲੇ ਇੱਕ ਹਫ਼ਤੇ ਤੋਂ ਗੁਰਦੁਆਰਾ ਬਾਓਲੀ ਸਾਹਿਬ ਮਾਰਕੀਟ ਨੇਡ਼ੇ ਮਿਸਤਰੀ ਦਾ ਕੰਮ ਕਰ ਰਹੇ ਹਨ।

Ad Position 21
No active advertisement
ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਚੋਰ ਦੀ ਤਸਵੀਰ। 14-11-2026
ਨਡਾਲਾ, 13 ਨਵੰਬਰ (ਰਘਬਿੰਦਰ ਸਿੰਘ)-ਸਥਾਨਕ ਕਸਬਾ ਨਡਾਲਾ ਵਿਖੇ ਗੁਰਦੁਆਰਾ ਬਾਉਲੀ ਸਾਹਿਬ ਮਾਰਕੀਟ ਨੇਡ਼ੇ ਕੰਮ ਕਰ ਰਹੇ ਇੱਕ ਰਾਜ ਮਿਸਤਰੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਢੀ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਾਡਲ ਟਾਊਨ ਨੇ ਦੱਸਿਆ ਕਿ ਉਹ ਪਿਛਲੇ ਇੱਕ ਹਫ਼ਤੇ ਤੋਂ ਗੁਰਦੁਆਰਾ ਬਾਓਲੀ ਸਾਹਿਬ ਮਾਰਕੀਟ ਨੇਡ਼ੇ ਮਿਸਤਰੀ ਦਾ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ ਕਰੀਬ 2 ਵਜੇ ਰੋਟੀ ਖਾਣ ਤੋਂ ਬਾਅਦ ਉਨ੍ਹਾਂ ਆਪਣਾ ਸਪਲੈਂਡਰ ਮੋਟਰਸਾਈਕਲ ਪੀ ਬੀ 09 ਏ ਐਚ 6563 ਗਲੀ ਵਿੱਚ ਖਡ਼੍ਹਾ ਕੀਤਾ ਅਤੇ ਮੁਡ਼ ਕੰਮ ’ਤੇ ਲੱਗ ਗਏ। ਜਦੋਂ ਸ਼ਾਮ ਕਰੀਬ 6 ਵਜੇ ਕੰਮ ਤੋਂ ਛੁੱਟੀ ਕਰਕੇ ਘਰ ਜਾਣ ਲਈ ਮੋਟਰਸਾਈਕਲ ਲੈਣ ਪਹੁੰਚੇ ਤਾਂ ਮੋਟਰਸਾਈਕਲ ਉੱਥੋਂ ਗਾਇਬ ਸੀ। ਉਨ੍ਹਾਂ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ’ਤੇ ਇੱਕ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲਿਜਾਂਦਾ ਦਿਖਾਈ ਦਿੱਤਾ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰ ਦੀ ਪਛਾਣ ਕਰਕੇ ਮੋਟਰਸਾਈਕਲ ਬਰਾਮਦ ਕਰਵਾਉਣ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਕੂਕਾ ਮੇਨ ਰੋਡ ਤੋਂ ਮੰਡ ਮੋਡ਼ ਤੱਕ ਦੋਵੇਂ ਪਾਸੇ ਬਰਮਾਂ ’ਤੇ ਕੰਕਰੀਟ ਪਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ‘ਆਪ’ ਦੇ ਪ੍ਰਮੁੱਖ ਆਗੂਆਂ ਵਲੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ ਨੂੰ ਟਿਕਟ ਦੇਣ ਦੀ ਮੰਗ
Ad Position 24