13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬੰਦ ਕੀਤੀਆਂ 400 ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ-ਕਿਸਾਨ ਆਗੂ

ਭੁਲੱਥ,13 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪੰਜਾਬ ਦੀਆਂ 400 ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੁਰੰਤ ਮੁਡ਼ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇ। ਇਸ ਸਬੰਧੀ ਸਾਂਝਾ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ, ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਧੀਰਪੁਰ, ਜਸਵਿੰਦਰ ਸਿੰਘ ਮਨਾ ਤਲਵੰਡੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਗਡ਼ੀਆਂ ਨੇ ਕਿਹਾ ਕਿ ਅਖ਼ਬਾਰਾਂ ਵਿਚ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਸਬੰਧੀ ਬਿਆਨ ਦਿੱਤਾ ਗਿਆ ਹੈ, ਜਦਕਿ ਪੰਜਾਬ ਵਿਚ ਖ਼ਾਸ ਕਰਕੇ ਪਛੇਤੀ ਪੂਸਾ-44 ਅਤੇ 126 ਕਿਸਮ ਦਾ ਝੋਨਾ ਹੁਣ ਮੰਡੀਆਂ ਵਿਚ ਪਹੁੰਚਿਆ ਹੈ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ, ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਧੀਰਪੁਰ, ਜਸਵਿੰਦਰ ਸਿੰਘ ਮਨਾ ਤਲਵੰਡੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਗਡ਼ੀਆਂ। ਤਸਵੀਰ : ਮਨਜੀਤ ਸਟੂਡੀਓ 14-11-2026
ਭੁਲੱਥ,13 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪੰਜਾਬ ਦੀਆਂ 400 ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੁਰੰਤ ਮੁਡ਼ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇ। ਇਸ ਸਬੰਧੀ ਸਾਂਝਾ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ, ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਧੀਰਪੁਰ, ਜਸਵਿੰਦਰ ਸਿੰਘ ਮਨਾ ਤਲਵੰਡੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਗਡ਼ੀਆਂ ਨੇ ਕਿਹਾ ਕਿ ਅਖ਼ਬਾਰਾਂ ਵਿਚ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਸਬੰਧੀ ਬਿਆਨ ਦਿੱਤਾ ਗਿਆ ਹੈ, ਜਦਕਿ ਪੰਜਾਬ ਵਿਚ ਖ਼ਾਸ ਕਰਕੇ ਪਛੇਤੀ ਪੂਸਾ-44 ਅਤੇ 126 ਕਿਸਮ ਦਾ ਝੋਨਾ ਹੁਣ ਮੰਡੀਆਂ ਵਿਚ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫ਼ਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਦੀਆਂ ਮੰਡੀਆਂ ਵਿਚ ਹਾਲੇ ਵੀ 35 ਫ਼ੀਸਦੀ ਤੋਂ ਵੱਧ ਝੋਨਾ ਖ਼ਰੀਦ ਹੋਣ ਤੋਂ ਬਾਕੀ ਪਿਆ ਹੈ। ਇਸ ਵਾਰ ਕੁਦਰਤੀ ਆਫ਼ਤਾਂ ਕਾਰਨ ਝੋਨੇ ਦਾ ਵੱਡੇ ਪੱਧਰ ’ਤੇ ਨੁਕਸਾਨ ਨਹੀਂ ਹੋਇਆ, ਜਿਸ ਕਰਕੇ ਝੋਨੇ ਦਾ ਕੁੱਲ ਝਾਡ਼ 220 ਲੱਖ ਟਨ ਤੋਂ ਵੱਧ ਹੋਣ ਦੀ ਉਮੀਦ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਾਲ 2020-21 ਦੌਰਾਨ ਝੋਨੇ ਦੀ ਸਰਕਾਰੀ ਖ਼ਰੀਦ 203.10 ਲੱਖ ਟਨ ਹੋਈ ਸੀ ਤਾਂ ਇਸ ਵਾਰ 180 ਲੱਖ ਟਨ ਖ਼ਰੀਦ ਦਾ ਟੀਚਾ ਕਿਸ ਆਧਾਰ ’ਤੇ ਤੈਅ ਕੀਤਾ ਗਿਆ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਬੰਦ ਕੀਤੀਆਂ 400 ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਮੁਡ਼ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦਾ ਸਾਰਾ ਝੋਨਾ ਖ਼ਰੀਦਿਆ ਜਾਵੇ। ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੁਰੰਤ ਐਲਾਨਿਆ ਜਾਵੇ ਅਤੇ ਕੀਤੇ ਵਾਅਦੇ ਅਨੁਸਾਰ ਗੰਨੇ ਦੀ ਸਾਰੀ ਅਦਾਇਗੀ ਇੱਕੋ ਕਾਊਂਟਰ ਰਾਹੀਂ ਕੀਤੀ ਜਾਵੇ। ਗੰਨੇ ਦੀ ਪਿਛਲੀ ਸਾਰੀ ਬਕਾਇਆ ਰਕਮ ਕਿਸਾਨਾਂ ਨੂੰ ਤੁਰੰਤ ਅਦਾ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਇਹ ਮੰਗਾਂ ਬੇਹੱਦ ਅਹਿਮ ਹਨ ਅਤੇ ਇਨ੍ਹਾਂ ਨੂੰ ਲੰਬੇ ਸਮੇਂ ਤੱਕ ਲਟਕਾਇਆ ਨਹੀਂ ਜਾ ਸਕਦਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਉਪਰੋਕਤ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਤਲਵੰਡੀ ਕੂਕਾ ਮੇਨ ਰੋਡ ਤੋਂ ਮੰਡ ਮੋਡ਼ ਤੱਕ ਦੋਵੇਂ ਪਾਸੇ ਬਰਮਾਂ ’ਤੇ ਕੰਕਰੀਟ ਪਾਉਣ ਦਾ ਕੰਮ ਸ਼ੁਰੂ
Ad Position 24