15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਕਪੂਰਥਲਾ, 14 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਤੇ ਸਦਰ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪਹਿਲੇ ਮਾਮਲੇ ਤਹਿਤ ਥਾਣਾ ਕੋਤਵਾਲੀ ਦੇ ਏ.

Ad Position 21
No active advertisement
ਅਜੀਤ ਡੈਸਕ 15-11-2026
ਕਪੂਰਥਲਾ, 14 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਤੇ ਸਦਰ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪਹਿਲੇ ਮਾਮਲੇ ਤਹਿਤ ਥਾਣਾ ਕੋਤਵਾਲੀ ਦੇ ਏ.ਐਸ.ਆਈ. ਵਿਜੇ ਕੁਮਾਰ ਨੇ ਗਸ਼ਤ ਦੌਰਾਨ ਨਵਾਂ ਪਿੰਡ ਭੱਠੇ ਨੇਡ਼ੇ ਕਥਿਤ ਦੋਸ਼ੀ ਸਰਬਜੀਤ ਸਿੰਘ ਉਰਫ਼ ਸੋਨੂੰ ਵਾਸੀ ਭਵਾਨੀਪੁਰ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਤਹਿਤ ਥਾਣਾ ਸਦਰ ਦੇ ਏ.ਐਸ.ਆਈ. ਜਸਕਰਨ ਸਿੰਘ ਨੇ ਪੱਖੋਵਾਲ ਨੇਡ਼ੇ ਕਥਿਤ ਦੋਸ਼ੀ ਜਤਿੰਦਰ ਸਿੰਘ ਵਾਸੀ ਖੈਡ਼ਾ ਦੋਨਾ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਸਿਖਲਾਈ ਕੋਰਸ 17 ਨਵੰਬਰ ਤੋਂ ਅਗਲੀ ਖ਼ਬਰ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਪ੍ਰਸ਼ਾਸਨ, ਪੁਲਿਸ ਤੇ ਪੰਚਾਇਤਾਂ ਦੇ ਯਤਨਾਂ ਸਦਕਾ ਸਾਰਥਿਕ ਨਤੀਜੇ ਸਾਹਮਣੇ ਆ ਰਹੇ...
Ad Position 24