15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਸਿਖਲਾਈ ਕੋਰਸ 17 ਨਵੰਬਰ ਤੋਂ

ਕਪੂਰਥਲਾ, 14 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 15-11-2026
ਕਪੂਰਥਲਾ, 14 ਨਵੰਬਰ (ਵਿ.ਪ੍ਰ.)-ਡੇਅਰੀ ਵਿਕਾਸ ਵਿਭਾਗ ਵੱਲੋਂ 17 ਨਵੰਬਰ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾਡ਼ਾ ਤੇ ਤਰਨਤਾਰਨ ਵਿਚ 4 ਰੋਜ਼ਾ ਡੇਅਰੀ ਉੱਦਮੀ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੈਂਪ ਵਿਚ ਡੇਅਰੀ ਉੱਦਮੀਆਂ ਨੂੰ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਉਨ੍ਹਾਂ ਦੀ ਸਾਂਭ ਸੰਭਾਲ, ਨਸਲ ਸੁਧਾਰ, ਬਨਾਵਟੀ ਗਰਭਦਾਨ, ਪਸ਼ੂਆਂ ਦੀ ਆਮ ਬਿਮਾਰੀ ਤੇ ਉਨ੍ਹਾਂ ਦੀ ਜਾਂਚ ਕਰਨ, ਦੁੱਧ ਤੋਂ ਤਿਆਰ ਕੀਤੇ ਉਤਪਾਦਾਂ ਦੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਕੋਰਸ ਵਿਚ ਪੇਂਡੂ ਖੇਤਰ ਨਾਲ ਸਬੰਧਿਤ ਵਿਅਕਤੀ ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੀ ਹੋਵੇ ਤੇ 10ਵੀਂ ਜਮਾਤ ਪਾਸ ਹੋਣ ਉਹ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਪੂਰਥਲਾ ਨੇਡ਼ੇ ਵੈਟਰਨਰੀ ਪੋਲੀਕਲੀਨਿਕ ਕੰਪਲੈਕਸ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਪਿੰਡਾਂ ’ ਚ ਕਰਵਾਇਆ ਕਬੱਡੀ ਮੁਕਾਬਲਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Ad Position 24