‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਪਿੰਡਾਂ ’ ਚ ਕਰਵਾਇਆ ਕਬੱਡੀ ਮੁਕਾਬਲਾ
ਫਗਵਾਡ਼ਾ, 14 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋਡ਼ਨ ਲਈ ਫਗਵਾਡ਼ਾ ਸਬ-ਡਵੀਜ਼ਨ ਦੇ ਨਸ਼ਾ ਪ੍ਰਭਾਵਿਤ ਪਿੰਡ ਢੱਕ ਪੰਡੋਰੀ ਵਿਖੇ ਕਬੱਡੀ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਸਰਕਾਰੀ ਹਾਈ ਸਕੂਲ ਅਤੇ ਪਿੰਡ ਢੱਕ ਪੰਡੋਰੀ ਦੀਆਂ ਲਡ਼ਕਿਆਂ ਦੀਆਂ ਟੀਮਾਂ ਵਿਚਕਾਰ ਸਰਕਲ ਸਟਾਈਲ ਕਬੱਡੀ ਦਾ ਮੁਕਾਬਲਾ ਹੋਇਆ।
ਫਗਵਾਡ਼ਾ, 14 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋਡ਼ਨ ਲਈ ਫਗਵਾਡ਼ਾ ਸਬ-ਡਵੀਜ਼ਨ ਦੇ ਨਸ਼ਾ ਪ੍ਰਭਾਵਿਤ ਪਿੰਡ ਢੱਕ ਪੰਡੋਰੀ ਵਿਖੇ ਕਬੱਡੀ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਸਰਕਾਰੀ ਹਾਈ ਸਕੂਲ ਅਤੇ ਪਿੰਡ ਢੱਕ ਪੰਡੋਰੀ ਦੀਆਂ ਲਡ਼ਕਿਆਂ ਦੀਆਂ ਟੀਮਾਂ ਵਿਚਕਾਰ ਸਰਕਲ ਸਟਾਈਲ ਕਬੱਡੀ ਦਾ ਮੁਕਾਬਲਾ ਹੋਇਆ। ਜਿਸ ਵਿਚ ਸਰਕਾਰੀ ਹਾਈ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਢੱਕ ਪੰਡੋਰੀ ਦੀ ਟੀਮ ਨੂੰ 30-20 ਅੰਕਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ। ਇਸ ਮੌਕੇ ਕੋਚ ਲਖਵਿੰਦਰ ਸਿੰਘ ਅਤੇ ਨਿਰਮਲ ਸਿੰਘ ਵੀ ਮੌਜੂਦ ਸਨ। ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ਾਸ ਕਰਕੇ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਖੇਡ ਗਤੀਵਿਧੀਆਂ ਕਰਵਾਉਣਾ ਮੁਹਿੰਮ ਦਾ ਅਹਿਮ ਹਿੱਸਾ ਹੈ। ਇਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋਡ਼ਨਾ, ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਊਰਜਾ ਨੂੰ ਨਸ਼ਿਆਂ ਦੀ ਬਜਾਏ ਖੇਡਾਂ ਵੱਲ ਲਗਾਉਣਾ ਹੈ।