14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐਲਪਾਈਨ ਪਬਲਿਕ ਹਾਈ ਸਕੂਲ ਵਿਖੇ ਕੈਨੇਡਾ ਵਿਖੇ ਪਡ਼੍ਹਾਈ, ਸਕਾਲਰਸ਼ਿਪ ਤੇ ਦਾਖਲਾ ਪ੍ਰਕਿਰਿਆ ਸੰਬੰਧੀ ਵਿਸ਼ੇਸ਼ ਸੈਮੀਨਾਰ

ਭੁਲੱਥ, 14 ਨਵੰਬਰ (ਮਨਜੀਤ ਸਿੰਘ ਰਤਨ)-ਐਲਪਾਈਨ ਪਬਲਿਕ ਹਾਈ ਸਕੂਲ ਵਿਖੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਅੰਤਰਰਾਸ਼ਟਰੀ ਸਿੱਖਿਆ ਦੇ ਮੌਕਿਆਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸਕਾਲਰਸ਼ਿਪ, ਕੈਨੇਡਾ ਵਿਚ ਪਡ਼੍ਹਾਈ ਦੇ ਮੌਕਿਆਂ ਤੇ ਦਾਖਲਾ ਪ੍ਰਕਿਰਿਆ ਸੰਬੰਧੀ ਇਕ ਵਿਸ਼ੇਸ਼ ਸੈਮੀਨਾਰ ਦਾ ਸ਼ਾਨਦਾਰ ਆਯੋਜਨ ਕੀਤਾ। ਸਮਾਗਮ ਵਿਚ ਆਲ ਇੰਡੀਆ ਸਕੂਲ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਅਤੇ ਕੈਨੇਡੀਅਨ ਬੋਰਡ ਨਾਲ ਸਬੰਧਿਤ ਵਿਸ਼ੇਸ਼ ਮਹਿਮਾਨਾਂ ਮਨਦੀਪ ਮਲਰਾ, ਨਵੀਨ ਬਿਲਾਨੀ, ਰਾਮਕਿਸ਼ੋਰ ਤੇ ਸ਼ੈਲੇਂਦਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 15-11-2026
ਭੁਲੱਥ, 14 ਨਵੰਬਰ (ਮਨਜੀਤ ਸਿੰਘ ਰਤਨ)-ਐਲਪਾਈਨ ਪਬਲਿਕ ਹਾਈ ਸਕੂਲ ਵਿਖੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਅੰਤਰਰਾਸ਼ਟਰੀ ਸਿੱਖਿਆ ਦੇ ਮੌਕਿਆਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸਕਾਲਰਸ਼ਿਪ, ਕੈਨੇਡਾ ਵਿਚ ਪਡ਼੍ਹਾਈ ਦੇ ਮੌਕਿਆਂ ਤੇ ਦਾਖਲਾ ਪ੍ਰਕਿਰਿਆ ਸੰਬੰਧੀ ਇਕ ਵਿਸ਼ੇਸ਼ ਸੈਮੀਨਾਰ ਦਾ ਸ਼ਾਨਦਾਰ ਆਯੋਜਨ ਕੀਤਾ। ਸਮਾਗਮ ਵਿਚ ਆਲ ਇੰਡੀਆ ਸਕੂਲ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਅਤੇ ਕੈਨੇਡੀਅਨ ਬੋਰਡ ਨਾਲ ਸਬੰਧਿਤ ਵਿਸ਼ੇਸ਼ ਮਹਿਮਾਨਾਂ ਮਨਦੀਪ ਮਲਰਾ, ਨਵੀਨ ਬਿਲਾਨੀ, ਰਾਮਕਿਸ਼ੋਰ ਤੇ ਸ਼ੈਲੇਂਦਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਦੀ ਮੌਜੂਦਗੀ ਨੇ ਸਮਾਗਮ ਦੀ ਸ਼ੋਭਾ ਵਧਾਈ। ਸੈਮੀਨਾਰ ਦੌਰਾਨ ਮਾਪਿਆਂ ਤੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸੰਬੰਧੀ ਜਾਣਕਾਰੀ, ਵਿਦਿਆਰਥੀਆਂ ਨੂੰ ਪ੍ਰਾਪਤ ਹੋਏ ਸਕਾਲਰਸ਼ਿਪ ਸੰਦੇਸ਼ਾਂ ਨੂੰ ਸਮਝਣ ਤੇ ਉਨ੍ਹਾਂ ਦਾ ਸਹੀ ਲਾਭ ਲੈਣ, ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਪ੍ਰਕਿਰਿਆ, ਕੈਨੇਡਾ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਮੌਕਿਆਂ, ਦਾਖ਼ਲੇ ਲਈ ਲੋਡ਼ੀਂਦੇ ਦਸਤਾਵੇਜ਼ਾਂ ਤੇ ਯੋਗਤਾ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਾਹਿਰਾਂ ਵਲੋਂ ਮਾਪਿਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ, ਜਿਸ ਨਾਲ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਸੰਬੰਧੀ ਸਹੀ ਦਿਸ਼ਾ ਤੇ ਮਾਰਗ ਦਰਸ਼ਨ ਪ੍ਰਾਪਤ ਹੋਇਆ। ਸਮਾਗਮ ਦੌਰਾਨ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਕੈਨੇਡੀਅਨ ਬੋਰਡ ਅਤੇ ਓਨਟਾਰੀਓ ਸੈਕੰਡਰੀ ਸਕੂਲ ਡਿਪਲੋਮਾ ਵਰਗੇ ਅੰਤਰਰਾਸ਼ਟਰੀ ਸਿੱਖਿਆ ਦੇ ਮੌਕਿਆਂ ਨਾਲ ਜੁਡ਼ਨਾ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਹਰ ਵਿਦਿਆਰਥੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਸਹੀ ਮੌਕੇ ਤੇ ਮਾਰਗ ਦਰਸ਼ਨ ਪ੍ਰਦਾਨ ਕਰਨਾ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਣੋਕੀ ਰੋਡ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ ਅਗਲੀ ਖ਼ਬਰ ਨੌਜਵਾਨ ਵਾਤਾਵਰਨ ਪੱਖੀ ਆਦਤਾਂ ਬਣਾਉਣ ਅਤੇ ਹਰਿਆ ਭਰਿਆ ਟਿਕਾਊ ਭਵਿੱਖ ਸਿਰਜਣ ਵਿਚ ਯੋਗਦਾਨ ਪਾਉਣ-ਨਵਿਤਾ ਨੰਦਨ
Ad Position 24