ਕੌਂਸਲਰ ਧੰਜਲ ਦੇ ਪਿਤਾ ਗੁਰਦੀਪ ਸਿੰਘ ਨੂੰ ਸੈਂਕਡ਼ੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ
ਕਪੂਰਥਲਾ, 14 ਨਵੰਬਰ (ਸਡਾਨਾ)-ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਰਜਿੰਦਰ ਸਿੰਘ ਧੰਜਲ ਦੇ ਪਿਤਾ ਗੁਰਦੀਪ ਸਿੰਘ ਧੰਜਲ ਅੱਜ ਤਡ਼ਕਸਾਰ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ ਲਕਸ਼ਮੀ ਨਗਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਕੌਂਸਲਰ ਰਜਿੰਦਰ ਸਿੰਘ ਧੰਜਲ ਤੇ ਉਨ੍ਹਾਂ ਦੇ ਪੋਤੇ ਏਕਮਵੀਰ ਸਿੰਘ ਨੇ ਦਿਖਾਈ।
ਗ
ਗੁਰਦੀਪ ਸਿੰਘ ਧੰਜਲ ਦੀ ਪੁਰਾਣੀ ਤਸਵੀਰ।
15-11-2026
ਕਪੂਰਥਲਾ, 14 ਨਵੰਬਰ (ਸਡਾਨਾ)-ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਰਜਿੰਦਰ ਸਿੰਘ ਧੰਜਲ ਦੇ ਪਿਤਾ ਗੁਰਦੀਪ ਸਿੰਘ ਧੰਜਲ ਅੱਜ ਤਡ਼ਕਸਾਰ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ ਲਕਸ਼ਮੀ ਨਗਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਕੌਂਸਲਰ ਰਜਿੰਦਰ ਸਿੰਘ ਧੰਜਲ ਤੇ ਉਨ੍ਹਾਂ ਦੇ ਪੋਤੇ ਏਕਮਵੀਰ ਸਿੰਘ ਨੇ ਦਿਖਾਈ। ਇਸ ਦੁੱਖ ਦੀ ਘਡ਼ੀ ਵਿਚ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵੱਲੋਂ ਧੰਜਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਸੈਂਕਡ਼ੇ ਸੇਜਲ ਅੱਖਾਂ ਵੱਲੋਂ ਸਵ. ਗੁਰਦੀਪ ਸਿੰਘ ਧੰਜਲ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਨੇ ਗੁਰਦੀਪ ਸਿੰਘ ਧੰਜਲ ਦੀ ਦੇਹ ’ਤੇ ਦੁਸ਼ਾਲੇ ਭੇਟ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸਾਬਕਾ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਠੇਕੇਦਾਰ ਕੁਲਵਿੰਦਰ ਸਿੰਘ, ਮਨਿੰਦਰ ਸਿੰਘ ਵਾਲੀਆ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੂਬਾਈ ਆਗੂ ਉਮੇਸ਼ ਸ਼ਾਰਧਾ, ਦਵਿੰਦਰਬੀਰ ਸਿੰਘ ਚਾਹਲ, ਦਵਿੰਦਰ ਸਿੰਘ ਢੱਪਈ, ਸੁਖਦੇਵ ਸਿੰਘ ਕਾਦੂਪੁਰ, ਲਖਵਿੰਦਰ ਸਿੰਘ ਡੋਗਰਾਂਵਾਲ, ਅਜੈ ਬਬਲਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ, ਸੀਨੀਅਰ ਕੌਂਸਲਰ ਨਰਿੰਦਰ ਸਿੰਘ ਮਨਸੂ, ਨਗਰ ਨਿਗਮ ਦੇ ਸੁਪਰਡੈਂਟ ਅਮਿੱਤ ਕਾਲੀਆ, ਕੁਲਦੀਪ ਸ਼ਰਮਾ, ਸੰਦੀਪ ਸਿੰਘ ਆਹਲੂਵਾਲੀਆ, ਉਦੈ ਸਿੰਘ, ਸੁਖਬੀਰ ਸਿੰਘ ਵਾਲੀਆ, ਮਨਪ੍ਰੀਤ ਸਿੰਘ ਮਨੀ ਮਾਂਗਟ, ਦੀਪਕ ਸਲਵਾਨ ਕੌਂਸਲਰ, ਰਾਜਬੀਰ ਬਾਵਾ ਕੌਂਸਲਰ, ਰਾਜਬੀਰ ਸਿੰਘ ਵਾਲੀਆ, ਬਲਜੀਤ ਕਾਲਾ, ਹੈਪੀ ਅਰੋਡ਼ਾ, ਗੁਰਦੀਪ ਸਿੰਘ ਮਠਾਰੂ, ਜਸਵਿੰਦਰ ਸਿੰਘ ਬੱਲਾ ਤੇ ਹੋਰ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।