ਬੀਬੀ ਦਲਜੀਤ ਕੌਰ ਬਡਵਾਲ ਬਣੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਸਕੱਤਰ
ਕੌਮਾਂਤਰੀ ਨਿਮੋਨੀਆ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ ਕੀਤਾ
ਫਗਵਾਡ਼ਾ, 14 ਨਵੰਬਰ (ਹਰਜੋਤ ਸਿੰਘ ਚਾਨਾ)- ਕੌਮਾਂਤਰੀ ਨਿਮੋਨੀਆ ਦਿਵਸ ਸਿਵਲ ਹਸਪਤਾਲ ਵਿਖੇ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ.
ਫਗਵਾਡ਼ਾ, 14 ਨਵੰਬਰ (ਹਰਜੋਤ ਸਿੰਘ ਚਾਨਾ)- ਕੌਮਾਂਤਰੀ ਨਿਮੋਨੀਆ ਦਿਵਸ ਸਿਵਲ ਹਸਪਤਾਲ ਵਿਖੇ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਨਰੇਸ਼ ਕੁੰਦਰਾ ਨੇ ਲੋਕਾਂ ਨੂੰ ਨਿਮੋਨੀਆ ਦੀ ਬਿਮਾਰੀ, ਇਸ ਦੇ ਲੱਛਣਾਂ, ਬਚਾਅ ਅਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਿਮੋਨੀਆ ਫੇਫਡ਼ਿਆਂ ਦੀ ਗੰਭੀਰ ਇਨਫੈਕਸ਼ਨ ਹੈ, ਜੋ ਬ ੈਕਟੀਰੀਆ, ਵਾਇਰਸ ਜਾਂ ਫੰਗਸ ਕਾਰਨ ਹੋ ਸਕਦੀ ਹੈ। ਇਹ ਬਿਮਾਰੀ ਖ਼ਾਸ ਕਰਕੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਵਿਅਕਤੀਆਂ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਤੇਜ਼ ਬੁਖ਼ਾਰ, ਠੰਢ ਲੱਗਣਾ, ਬਲਗਮ ਵਾਲੀ ਖੰਘ, ਸਾਹ ਲੈਣ ’ਚ ਤਕਲੀਫ਼ ਤੇ ਛਾਤੀ ’ਚ ਦਰਦ ਇਸ ਦੇ ਮੁੱਖ ਲੱਛਣ ਹਨ। ਬੱਚਿਆਂ ’ਚ ਪਸਲੀਆਂ ਚੱਲਣਾ ਅਤੇ ਦੁੱਧ ਨਾ ਪੀਣਾ ਵੀ ਇਸ ਦੇ ਸੰਕੇਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਮੋਨੀਆ ਤੋਂ ਬਚਾਅ ਲਈ ਬੱਚਿਆਂ ਦਾ ਪੀਸੀਵੀ ਟੀਕਾਕਰਨ ਸਮੇਂ ਸਿਰ ਕਰਵਾਉਣਾ, ਸਫ਼ਾਈ ਰੱਖਣਾ, ਪਹਿਲੇ ਛੇ ਮਹੀਨੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਤੇ ਧੂੰਏਂ ਤੋਂ ਬਚਾਅ ਕਰਨਾ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਲੱਛਣ ਦਿਖਾਈ ਦੇਣ ’ਤੇ ਘਰੇਲੂ ਇਲਾਜ ਦੀ ਬਜਾਏ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਇਸ ਬਿਮਾਰੀ ਤੋਂ ਬਚਾਅ ਸੰਭਵ ਹੈ।