15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਥਾਂ - ਥਾਂ ਤੋਂ ਟੁੱਟੇ ਤੇ ਬੈਠੇ ਕਪੂਰਥਲਾ ਸੁਲਤਾਨਪੁਰ ਲੋਧੀ ਜੀ . ਟੀ . ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ - ਪਿਆਰਾ ਪਾਜੀਆਂ

ਹੁਸੈਨਪੁਰ, 15 ਨਵੰਬਰ (ਤਰਲੋਚਨ ਸਿੰਘ ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ.

Ad Position 21
No active advertisement
ਅਜੀਤ ਡੈਸਕ 16-11-2026
ਹੁਸੈਨਪੁਰ, 15 ਨਵੰਬਰ (ਤਰਲੋਚਨ ਸਿੰਘ ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਜੋ ਕਾਫ਼ੀ ਸਮਾਂ ਪਹਿਲਾਂ ਬਣਾਇਆ ਗਿਆ ਸੀ, ਪਰ ਉਸ ਰੋਡ ’ਚ ਕਥਿਤ ਤੌਰ ’ਤੇ ਘਟੀਆ ਮੈਟੀਰੀਅਲ ਦੀ ਵਰਤੋਂ ਹੋਣ ਕਰਕੇ ਥਾਂ-ਥਾਂ ਤੋਂ ਦੁਬਾਰਾ ਟੁੱਟਣ ਨਾਲ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਸਿਰਕੱਢ ਆਗੂਆਂ ਵਲੋਂ ਭਾਜਪਾ ਹਾਈ ਕਮਾਂਡ ਅਤੇ ਕੇਂਦਰੀ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਉਕਤ ਜੀ.ਟੀ. ਰੋਡ ਨੂੰ ਬਣਾਉਣ ਲਈ ਕਾਫ਼ੀ ਸੰਘਰਸ਼ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਪਿਆਰਾ ਸਿੰਘ ਪਾਜੀਆਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੇ ਯਤਨਾਂ ਸਦਕਾ ਤੇ ਉਨ੍ਹਾਂ ਵਲੋਂ ਭਾਜਪਾ ਹਾਈਕਮਾਨ ਤੇ ਕੌਮੀ ਆਫ਼ਿਸ ਇੰਚਾਰਜ ਤਰੁਣ ਚੁੱਘ ਦੇ ਇਸ ਜੀ. ਟੀ. ਰੋਡ ਦੀ ਖਸਤਾ ਹਾਲਤ ਨੂੰ ਧਿਆਨ ਵਿਚ ਲਿਆ ਕੇ ਮੁਡ਼ ਬਣਵਾਉਣ ਦੀ ਬੇਨਤੀ ਕੀਤੀ ਗਈ, ਜਿਸ ਦੇ ਸਿੱਟੇ ਵਜੋਂ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਜੋ ਕਿ ਖੈਡ਼ਾ ਮੰਦਰ ਤੋਂ ਡਡਵਿੰਡੀ ਤੱਕ ਕਈ ਥਾਵਾਂ ਤੋਂ ਟੁੱਟਾ ਤੇ ਬੈਠਾ ਹੋਇਆ ਸੀ, ਨੂੰ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਮੁਡ਼ ਮੁਰੰਮਤ ਕਰਨ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਦੀ ਹਮੇਸ਼ਾ ਰਿਣੀ ਰਹਾਂਗੀ ਜੋ ਮੇਰੇ ਹਰ ਫ਼ੈਸਲੇ... ਅਗਲੀ ਖ਼ਬਰ ਨਗਰ ਕੀਰਤਨ ਮੌਕੇ ਪਾਵਨ ਨਗਰੀ ’ ਚ ਸੰਗਤਾਂ ਨੇ ਲਾਏ ਵੱਖ - ਵੱਖ ਥਾਵਾਂ ’ ਤੇ ਲੰਗਰ ਨਗਰ ਕੀਰਤਨ ਵਾਲੀਆਂ ਸੰਗਤਾਂ ਦਾ ਕੀਤਾ...
Ad Position 24