ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ
ਕਪੂਰਥਲਾ, 15 ਨਵੰਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਹੇਠ ਏ. ਐਸ.
ਕਪੂਰਥਲਾ, 15 ਨਵੰਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੰਦੀਪ ਸਿੰਘ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਵਿਸ਼ਾਲ ਵਾਸੀ ਕਿਲਾ ਮੁਹੱਲਾ ਵਾਸੀ ਕਿਲਾ ਮੁਹੱਲਾ ਹਾਲ ਵਾਸੀ ਸੰਤਪੁਰਾ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਕੰਮ ਕਰਦਾ ਹੈ। ਜਿਸ ’ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ ’ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜੇ ਵਿਚੋਂ ਦੋ ਬੋਰਿਆਂ ਵਿਚ ਪਾਏ ਹੋਏ 6 ਹਜ਼ਾਰ ਪਾਬੰਦੀਸ਼ੁਦਾ ਪ੍ਰ੍ਰੈਗਾਬਾਲੀਨ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।