ਸਮੇਂ - ਸਮੇਂ ਬਣੀਆਂ ਸਰਕਾਰਾਂ ਨੇ ਗ਼ਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ - ਸ਼ੀਤਲ
ਕਪੂਰਥਲਾ, 15 ਨਵੰਬਰ (ਵਿ. ਪ੍ਰ.)
ਕਪੂਰਥਲਾ, 15 ਨਵੰਬਰ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਹਲਕਾ ਜਨਰਲ ਸਕੱਤਰ ਕਿਰਪਾਲ ਸਿੰਘ ਆਰੀਆਂਵਾਲ ਵਲੋਂ ਹਲਕਾ ਕਪੂਰਥਲਾ ਦੇ ਪਿੰਡ ਆਰੀਆਂਵਾਲ, ਸਿਧਵਾਂ ਦੋਨਾ, ਮਾਛੀਪਾਲ ਤੇ ਕੌਲਪੁਰ ਵਿਚ ਸੰਵਿਧਾਨ ਦਿਵਸ ’ਤੇ ਪੰਜਾਬ ਸੰਭਾਲੋ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਨੂੰ ਬਸਪਾ ਸੂਬਾਈ ਸਕੱਤਰ ਹਰਿੰਦਰ ਕੁਮਾਰ ਸ਼ੀਤਲ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਆਦੇਸ਼ ਅਨੁਸਾਰ ਪਾਰਟੀ ਦੇ ਸੂਬਾਈ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ’ਚ 26 ਨਵੰਬਰ ਨੂੰ ਸੰਵਿਧਾਨ ਦਿਵਸ ’ਤੇ ਫਿਲੌਰ ਵਿਚ ਇਕ ਸੂਬਾ ਪੱਧਰੀ ਪੰਜਾਬ ਸੰਭਾਲੋ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਸ ਰੈਲੀ ਵਿਚ ਵੱਧ ਚਡ਼੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਹਰਿੰਦਰ ਸ਼ੀਤਲ ਨੇ ਕਿਹਾ ਕਿ ਸਮੇਂ ਸਮੇਂ ਦੇਸ਼ ’ਚ ਵੱਖ-ਵੱਖ ਰਾਜਨੀਤਿਕ ਪਾਰਟੀ ਦੀਆਂ ਸਰਕਾਰਾਂ ਬਣੀਆਂ, ਪਰ ਕਿਸੇ ਵੀ ਸਰਕਾਰ ਨੇ ਗ਼ਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ। ਬਸਪਾ ਆਗੂ ਕਿਰਪਾਲ ਸਿੰਘ ਆਰੀਆਂਵਾਲ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਬੂਥ ਤੇ ਸੈਕਟਰ ਪੱਧਰ ’ਤੇ ਕਮੇਟੀਆਂ ਬਣਾਉਣ ਤਾਂ ਜੋ ਪਾਰਟੀ ਦੇ ਮਿਸ਼ਨ ਨੂੰ ਪੂਰਾ ਕੀਤਾ ਜਾ ਸਕੇ। ਮੀਟਿੰਗ ’ਚ ਮਾਛੀਵਾਲ ਤੋਂ ਜਸਵੰਤ ਕੌਰ, ਕੌਲਪੁਰ ਤੋਂ ਮੰਗਲ ਸਿੰਘ, ਸਾਬਕਾ ਸਰਪੰਚ ਦੂਲੀ ਜੀ, ਮਿਲਖਾ ਸਿੰਘ, ਬਲਬੀਰ ਚੰਦ, ਮੇਜਰ ਸਿੰਘ, ਕੈਲਾਸ਼ ਚੰਦ ਬਿੱਟੂ ਆਦਿ ਹਾਜ਼ਰ ਸਨ।