15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਭਗਵਾਨਪੁਰ ਵਿਖੇ ਕਰਵਾਇਆ ਗੁਰਮਤਿ ਸਮਾਗਮ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਭੁਲੱਥ, 15 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਭਗਵਾਨਪੁਰ ਦੀ ਸਮੂਹ ਸਾਧ ਸੰਗਤ, ਐਨ. ਆਰ.

Ad Position 21
No active advertisement
ਅਜੀਤ ਡੈਸਕ 16-11-2026
ਭੁਲੱਥ, 15 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਭਗਵਾਨਪੁਰ ਦੀ ਸਮੂਹ ਸਾਧ ਸੰਗਤ, ਐਨ.ਆਰ.ਆਈ. ਵੀਰਾਂ ਤੇ ਭੈਣਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਛੇਵਾਂ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਭ ਤੋਂ ਪਹਿਲਾਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਨੇ ਪੂਰੇ ਨਗਰ ਦੀ ਪਰਿਕਰਮਾ ਕੀਤੀ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ ਤੇ ਗੁਰਬਾਣੀ ਜੱਸ ਗਾਇਣ ਕੀਤਾ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਮਹਾਨ ਕੀਰਤਨ ਦਰਬਾਰ ਆਰੰਭ ਹੋਇਆ। ਇਸ ਦੌਰਾਨ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਸੋਹਣ ਸਿੰਘ ਜੀ ਦੇ ਕੀਰਤਨੀ ਜਥੇ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਜੀ ਕੋਹਾਡ਼ਕਾ, ਕਥਾ ਵਾਚਕ ਗਿਆਨੀ ਜੱਗਾ ਸਿੰਘ ਜੀ (ਮਿਸਲ ਸ਼ਹੀਦਾਂ ਤਰਨਾ ਦਲ, ਸ੍ਰੀ ਬਾਬਾ ਬਕਾਲਾ ਸਾਹਿਬ ਵਾਲੇ) ਤੇ ਗਿਆਨੀ ਸਤਨਾਮ ਸਿੰਘ ਜੀ ਲਾਲੂ ਘੁੰਮਣ ਦੇ ਢਾਡੀ ਜਥੇ ਨੇ ਕਥਾ, ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋਡ਼ਿਆ ਤੇ ਨਿਹਾਲ ਕੀਤਾ। ਸਮਾਗਮ ਦੇ ਅਖੀਰ ’ਚ ਪ੍ਰਬੰਧਕ ਕਮੇਟੀ ਵਲੋਂ ਆਈਆਂ ਹੋਈਆਂ ਸਮੂਹ ਸੰਗਤਾਂ, ਰਾਗੀ-ਢਾਡੀ ਜਥਿਆਂ ਤੇ ਸਹਿਯੋਗੀਆਂ ਨੂੰ ਜੀ ਆਇਆਂ ਆਖਿਆ ਗਿਆ ਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ। ਗੁਰਮਤਿ ਸਮਾਗਮ ੍ਯਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਸਮੇਂ - ਸਮੇਂ ਬਣੀਆਂ ਸਰਕਾਰਾਂ ਨੇ ਗ਼ਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ - ਸ਼ੀਤਲ
Ad Position 24