ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵਲੋਂ ਕਰਵਾਏ ਜਾਂਦੇ ਰਾਜ ਪੱਧਰੀ 23 ਵੇਂ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼
ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ, ਹੈਪੀ)-ਸਥਾਨਕ ਸਮਾਜ ਸੇਵੀ ਸੰਸਥਾ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵਲੋਂ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ ਤੇ ਪ੍ਰਧਾਨ ਜਤਿੰਦਰ ਸਿੰਘ ਖ਼ਾਲਸਾ ਦੀ ਅਗਵਾਈ ’ਚ 23ਵੇਂ ਰਾਜ ਪੱਧਰ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਟੂਰਨਾਮੈਂਟ ਦਾ ਪਹਿਲਾ ਮੈਚ ਹੈਪੀ ਕ੍ਰਿਕਟ ਕਲੱਬ ਸੁਲਤਾਨਪੁਰ ਲੋਧੀ ਤੇ ਫਰੈਂਡਜ਼ ਕ੍ਰਿਕਟ ਕਲੱਬ ਪੱਟੀ ਵਿਚਕਾਰ ਖੇਡਿਆ ਗਿਆ।
ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ, ਹੈਪੀ)-ਸਥਾਨਕ ਸਮਾਜ ਸੇਵੀ ਸੰਸਥਾ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵਲੋਂ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ ਤੇ ਪ੍ਰਧਾਨ ਜਤਿੰਦਰ ਸਿੰਘ ਖ਼ਾਲਸਾ ਦੀ ਅਗਵਾਈ ’ਚ 23ਵੇਂ ਰਾਜ ਪੱਧਰ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਟੂਰਨਾਮੈਂਟ ਦਾ ਪਹਿਲਾ ਮੈਚ ਹੈਪੀ ਕ੍ਰਿਕਟ ਕਲੱਬ ਸੁਲਤਾਨਪੁਰ ਲੋਧੀ ਤੇ ਫਰੈਂਡਜ਼ ਕ੍ਰਿਕਟ ਕਲੱਬ ਪੱਟੀ ਵਿਚਕਾਰ ਖੇਡਿਆ ਗਿਆ। ਟੂਰਨਾਮੈਂਟ ਦਾ ਉਦਘਾਟਨ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਸੰਦੀਪ ਕੌਰ ਚੀਮਾ ਤੇ ਸਾਬਕਾ ਵਾਈਸ ਪ੍ਰਧਾਨ ਨਵਨੀਤ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਕੀਤਾ। ਮੈਚ ਦੇ ਵਿਸ਼ੇਸ਼ ਮਹਿਮਾਨ ਸਮਾਜ ਸੇਵੀ ਗੁਰਪ੍ਰੀਤ ਸਿੰਘ ਕੈਨੇਡਾ ਤੇ ਗੁਰਨਾਮ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਟੂਰਨਾਮੈਂਟ ਦੇ ਪਹਿਲੇ ਮੁਕਾਬਲੇ ਵਿਚ ਫਰੈਂਡਜ਼ ਕਲੱਬ ਪੱਟੀ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹੈਪੀ ਇਲੈਵਨ ਸੁਲਤਾਨਪੁਰ ਲੋਧੀ ਨੂੰ 135 ਦੌਡ਼ਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਟੂਰਨਾਮੈਂਟ ਦੇ ਅਗਲੇ ਪਡ਼ਾਅ ਵਿਚ ਪ੍ਰਵੇਸ਼ ਕੀਤਾ। ਦੂਜਾ ਮੈਚ ਵਰਮਾ ਕ੍ਰਿਕਟ ਕਲੱਬ ਸਾਹਨੇਵਾਲ ਤੇ ਟੂਰਨਾ ਕ੍ਰਿਕਟ ਕਲੱਬ ਮਹਿਤਪੁਰ ਦੀਆਂ ਟੀਮਾਂ ਦੇ ਵਿਚਕਾਰ ਖੇਡਿਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਵਿਰਕ, ਜਤਿੰਦਰ ਸਿੰਘ ਖ਼ਾਲਸਾ ਚੇਅਰਮੈਨ, ਐਮ ਡੀ ਸੁਖਦੇਵ ਸਿੰਘ ਜੱਜ, ਅੰਗਰੇਜ਼ ਸਿੰਘ ਡੇਰਾ ਸੈਯਦਾ, ਬਲਕਾਰ ਸਿੰਘ ਹਰਨਾਮ ਪੁਰ, ਪਰਗਟ ਸਿੰਘ ਜੱਜ, ਕੁਲਵਿੰਦਰ ਸਿੰਘ ਜੱਜ, ਅਰਸ਼ਦੀਪ ਸਿੰਘ, ਨਿਰਮਲ ਸਿੰਘ ਮਹਿਤਪੁਰ, ਚਤਰ ਸਿੰਘ, ਹਰਮੀਤ ਸਿੰਘ, ਰਣਜੀਤ ਸਿੰਘ ਸੈਣੀ, ਹਰਪ੍ਰੀਤ ਸਿੰਘ ਸੰਧੂ, ਜਗਤਾਰ ਸਿੰਘ, ਯਸ਼ ਥਿੰਦ, ਮੁਕੇਸ਼ ਚੌਹਾਨ, ਕਰਨ ਚੌਹਾਨ, ਅਜੈ ਅਸਲਾ, ਵਿਪੁਲ ਸੋਨਾ, ਗੁਰਨਾਮ ਸਿੰਘ ਬਾਜਵਾ, ਚਤਰ ਸਿੰਘ, ਕੁਲਜੀਤ ਸਿੰਘ, ਬ੍ਰਿਜ ਸ਼ਰਮਾ, ਸੁੱਖੀ, ਅਮਰਜੀਤ ਸਿੰਘ, ਪੁਨੀਤ ਵਧਵਾ, ਸੁਰਿੰਦਰ ਸਿੰਘ, ਬਾਵਾ ਸਿੰਘ ਮੈਨੇਜਰ, ਗੁਰਦੇਵ ਸਿੰਘ ਨੱਢਾ, ਹਰਜੀਤ ਸਿੰਘ ਯੂ.ਏ.ਈ., ਜਸਜੀਤ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ ਜੈਨਪੁਰ, ਪਰਵਿੰਦਰ ਸਿੰਘ, ਨਿਰਮਲ ਸਿੰਘ, ਰਾਜੇਸ਼ ਕੁਮਾਰ ਰਾਜੂ, ਕੁਲਜੀਤ ਸਿੰਘ ਵੀਰੇ, ਕਮਲਜੀਤ ਕੌਰ ਬਾਜ ਅਕੈਡਮੀ, ਸੱਤਾ, ਸੁਸ਼ੀਲ ਵੀਰੂ, ਮਾਸਟਰ ਨਰੇਸ਼ ਕੋਹਲੀ ਮੌਜੂਦ ਸਨ।