17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਬਡ਼ੀ ਧੂਮਧਾਮ ਨਾਲ ਮਨਾਇਆ ਬਾਲ ਦਿਵਸ

ਭੁਲੱਥ, 16 ਨਵੰਬਰ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ’ਬਾਲ ਦਿਵਸ’ ਬਡ਼ੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਸਕੂਲ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਵਿਭਾਗ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-11-2026
ਭੁਲੱਥ, 16 ਨਵੰਬਰ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ’ਬਾਲ ਦਿਵਸ’ ਬਡ਼ੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਸਕੂਲ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਵਿਭਾਗ ਵਲੋਂ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਸਹਿਪਾਠੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਣਾਦਾਇਕ ਭਾਸ਼ਣ ਪੇਸ਼ ਕੀਤੇ। ਪ੍ਰੋਗਰਾਮ ਨੂੰ ਹੋਰ ਰੋਚਕ ਬਣਾਉਂਦਿਆਂ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਤੇ ਪੰਜਾਬੀ ਲੋਕ-ਨਾਚ ਗਿੱਧਾ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅੰਦਰ ਵਿੱਦਿਅਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸਕਿੱਟ ਵੀ ਖੇਡੀ ਗਈ। ਇਸੇ ਤਰ੍ਹਾਂ ਪ੍ਰਾਇਮਰੀ ਵਿਭਾਗ ਦੇ ਛੋਟੇ-ਛੋਟੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਗਿੱਧੇ ਅਤੇ ਬਾਲ ਝਾਕੀਆਂ ਨੇ ਸਭ ਦਾ ਮਨ ਮੋਹ ਲਿਆ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਡਾ. ਸੁਨੀਲ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਤਨਾਮ ਸਿੰਘ ਮਾਣਕ ਦੀ ਪੁਸਤਕ ‘ਅਹਿਸਾਸ’ ਅੱਜ ਹੋਵੇਗੀ ਰਿਲੀਜ਼ ਅਗਲੀ ਖ਼ਬਰ ਬਾਬਾ ਮੰਡ ਪੀਰ ਦੇ ਦਰਬਾਰ ਤੇ ਗੁੱਗਾ ਜ਼ਾਹਿਰ ਪੀਰ ਦਾ ਸਾਲਾਨਾ ਮੇਲਾ 19 ਨੂੰ
Ad Position 24