17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਤੇ ਜਬਾੜ੍ਹਿਆਂ ਦਾ ਕੈਂਪ

ਫਗਵਾਡ਼ਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਉਦਯੋਗਪਤੀ ਕੇ. ਕੇ.

Ad Position 21
No active advertisement
ਅਜੀਤ ਡੈਸਕ 17-11-2026
ਫਗਵਾਡ਼ਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ’ਚ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 488ਵਾਂ ਦੰਦਾਂ ਅਤੇ ਜਬਾਡ਼੍ਹਿਆਂ ਦਾ ਮੁਫ਼ਤ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਡਾ. ਪ੍ਰਦੀਪ ਕੌਰ ਇੰਚਾਰਜ ਟੀਮ ਸੀ.ਐਮ.ਸੀ. ਡੈਂਟਲ ਕਾਲਜ ਲੁਧਿਆਣਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਦੀਪ ਜਗਾ ਕੇ ਕੈਂਪ ਦੀ ਆਰੰਭਤਾ ਕਰਵਾਈ ਅਤੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ । ਡਾ. ਪ੍ਰਦੀਪ ਕੌਰ ਦੀ ਅਗਵਾਈ ਹੇਠ ਮਰੀਜ਼ਾਂ ਦਾ ਚੈੱਕਅਪ ਕਰਕੇ ਲੋਡ਼ ਅਨੁਸਾਰ ਇਲਾਜ ਦੀ ਪ੍ਰਕ੍ਰਿਆ ਨੂੰ ਨੇਪਰੇ ਚਾਡ਼੍ਹਿਆ। 115 ਮਰੀਜ਼ਾਂ ਦੀ ਜਾਂਚ ਕਰਕੇ ਨਵੇਂ 25 ਜਬਾਡ਼ੇ ਤਿਆਰ ਕਰਨ ਦੀ ਅਗਲੀ ਪ੍ਰਕ੍ਰਿਆ ਵੀ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਲੋਡ਼ਵੰਦ ਮਰੀਜ਼ਾਂ ਦੇ ਖ਼ਰਾਬ ਦੰਦ ਕੱਢਣ, ਦੰਦਾਂ ਦੀ ਭਰਾਈ ਸਫ਼ਾਈ ਆਦਿ ਦੇ ਕੰਮ ਨੂੰ ਕੈਂਪ ਦੌਰਾਨ ਸੁਚੱਜੇ ਢੰਗ ਨਾਲ ਨੇਪਰੇ ਚਾਡ਼੍ਹਿਆ ਗਿਆ। ਇਸ ਮੌਕੇ ਤਾਰਾ ਚੰਦ ਚੁੰਬਰ, ਗੁਲਸ਼ਨ ਕਪੂਰ, ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਡ਼ਕ ਹਾਦਸੇ ’ਚ ਰੈਸਟੋਰੈਂਟ ਮਾਲਕ ਦੀ ਮੌਤ ਦੇ ਮਾਮਲੇ ’ਚ ਕਾਰ ਚਾਲਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਡਾ. ਦਲਜੀਤ ਸਿੰਘ ਖਹਿਰਾ ਗੁਰਦੁਆਰਾ ਅਰਬਨ ਅਸਟੇਟ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹਰਭਜਨ ਸਿੰਘ ਭਿੰਡਰ ਜਨਰਲ ਸਕੱਤਰ ਚੁਣੇ
Ad Position 24