ਬੀਕੇਯੂ ਏਕਤਾ ਸਿੱਧੂਪੁਰ ਡੱਲੇਵਾਲ ਗਰੁੱਪ ਹਲਕਾ ਭੁਲੱਥ ਵਲੋਂ ਮੁਕੇਰੀਆਂ ਸ਼ੂਗਰ ਮਿੱਲ ਵਿਖੇ ਲਗਾਏ ਧਰਨੇ ’ਚ ਸ਼ਮੂਲੀਅਤ
ਭੁਲੱਥ, 16 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ ਗਰੁੱਪ ਹਲਕਾ ਭੁਲੱਥ ਵਲੋਂ ਮੁਕੇਰੀਆਂ ਸ਼ੂਗਰ ਮਿੱਲ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਹਲਕਾ ਭੁਲੱਥ ਤੋਂ ਪਹੁੰਚੇ ਕਿਸਾਨ ਆਗੂਆਂ ਨੇ ਧਰਨੇ ਵਿਚ ਸ਼ਾਮਲ ਹੋ ਕੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਆਪਣਾ ਸਮਰਥਨ ਪ੍ਰਗਟ ਕੀਤਾ।
ਭੁਲੱਥ, 16 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ ਗਰੁੱਪ ਹਲਕਾ ਭੁਲੱਥ ਵਲੋਂ ਮੁਕੇਰੀਆਂ ਸ਼ੂਗਰ ਮਿੱਲ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਹਲਕਾ ਭੁਲੱਥ ਤੋਂ ਪਹੁੰਚੇ ਕਿਸਾਨ ਆਗੂਆਂ ਨੇ ਧਰਨੇ ਵਿਚ ਸ਼ਾਮਲ ਹੋ ਕੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਆਪਣਾ ਸਮਰਥਨ ਪ੍ਰਗਟ ਕੀਤਾ। ਜ਼ਿਕਰਯੋਗ ਹੈ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੁਕੇਰੀਆਂ ਸ਼ੂਗਰ ਮਿੱਲ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਬੀਕੇਯੂ ਸਿੱਧੂਪੁਰ ਏਕਤਾ ਡੱਲੇਵਾਲ ਗਰੁੱਪ ਹਲਕਾ ਭੁਲੱਥ ਦੇ ਕਿਸਾਨ ਆਗੂ ਵੀ ਧਰਨੇ ’ਚ ਸ਼ਾਮਲ ਹੋਏ ਤੇ ਕਿਸਾਨਾਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਸ਼ਮੂਲੀਅਤ ਕਰਨ ਵਾਲੇ ਕਿਸਾਨ ਆਗੂਆਂ ’ਚ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਪੰਡੋਰੀ, ਸਤਪਾਲ ਮੰਡ ਬਲਾਕ ਪ੍ਰਧਾਨ, ਗੁਰਤੇਜ ਸਿੰਘ ਇਕਾਈ ਪ੍ਰਧਾਨ ਪੰਡੋਰੀ, ਮਾਇਆ ਸਿੰਘ, ਕਿਸਾਨ ਆਗੂ ਗੁਰਨਾਮ ਸਿੰਘ, ਮੈਂਬਰ ਸਰਬਜੀਤ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ ਅਤੇ ਬਲਦੇਵ ਸਿੰਘ ਢਿੱਲੋਂ ਆਦਿ ਹਾਜ਼ਰ ਸਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਬੀਕੇਯੂ ਸਿੱਧੂਪੁਰ ਏਕਤਾ ਡੱਲੇਵਾਲ ਗਰੁੱਪ ਹਲਕਾ ਭੁਲੱਥ ਹਮੇਸ਼ਾ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਦੇ ਨਾਲ ਖਡ਼੍ਹਾ ਹੈ।