16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੁਲਤਾਨਪੁਰ ਲੋਧੀ ’ਚ ਬਸਪਾ ਅੰਬੇਡਕਰ ਦੀ ਮੀਟਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਈ ਚਰਚਾ

ਸੁਲਤਾਨਪੁਰ ਲੋਧੀ, 16 ਨਵੰਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ’ਚ ਬਸਪਾ ਅੰਬੇਡਕਰ ਦੀ ਅਹਿਮ ਮੀਟਿੰਗ ਸ਼ਹਿਰੀ ਪ੍ਰਧਾਨ ਪਿਆਰਾ ਲਾਲ ਭੱਟੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਪਾਰਟੀ ਦੇ ਕੌਮੀ ਪ੍ਰਧਾਨ ਮਨੋਜ ਕੁਮਾਰ ਨਾਹਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਸੁਲਤਾਨਪੁਰ ਲੋਧੀ, 16 ਨਵੰਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ’ਚ ਬਸਪਾ ਅੰਬੇਡਕਰ ਦੀ ਅਹਿਮ ਮੀਟਿੰਗ ਸ਼ਹਿਰੀ ਪ੍ਰਧਾਨ ਪਿਆਰਾ ਲਾਲ ਭੱਟੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਪਾਰਟੀ ਦੇ ਕੌਮੀ ਪ੍ਰਧਾਨ ਮਨੋਜ ਕੁਮਾਰ ਨਾਹਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਆਗੂਆਂ ਵਲੋਂ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਤੇ ਵਿਧਵਾ ਪੈਨਸ਼ਨ ’ਚ ਵਾਧਾ ਨਾ ਕੀਤੇ ਜਾਣ ਕਾਰਨ ਆਮ ਵਰਗ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਸਮਾਜ ਦੇ ਹਿੱਤਾਂ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇੱਕ ਬਿਹਤਰ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਖ਼ੁਦ ਅੱਗੇ ਆਉਣਾ ਪਵੇਗਾ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਕੌਂਸਲਰ ਗੋਗੀ ਭੱਟੀ, ਜਨਰਲ ਸਕੱਤਰ ਜਗਤਾਰ ਸਿੰਘ ਤਲਵੰਡੀ ਚੌਧਰੀਆਂ, ਕਾਬਲ ਸਿੰਘ, ਬਲਦੇਵ ਸਿੰਘ, ਪੰਜਾਬ ਜੀਤ ਸਿੰਘ, ਗੁਰਮੀਤ ਕੌਰ ਵਡ਼ੈਚ, ਸਰਦੂਲ ਸਿੰਘ, ਸਿਕੰਦਰ, ਬੌਬੀ, ਸ਼ਰਨਦੀਪ, ਹਰਪ੍ਰੀਤ ਕੌਰ, ਲਵਜੋਤ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਕੁਲਵੰਤ ਕੌਰ, ਸੁਰਿੰਦਰ ਦੱਤ, ਸਤਪਾਲ ਸਾਗਰ, ਗੀਤਾ ਲਾਹੌਰਾ, ਵਿਕਾਸ ਭੱਟੀ, ਬ੍ਰਿਜ ਮੋਹਨ ਸਹੋਤਾ, ਬਾਊ, ਕਾਲਾ ਮਿਸਤਰੀ, ਸੁਰਜੀਤ, ਮਨਜੀਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ’ਚ ’ਛੱਠ ਮਹਾਂਪਰਵ’ ਪੂਰੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬੀਕੇਯੂ ਏਕਤਾ ਸਿੱਧੂਪੁਰ ਡੱਲੇਵਾਲ ਗਰੁੱਪ ਹਲਕਾ ਭੁਲੱਥ ਵਲੋਂ ਮੁਕੇਰੀਆਂ ਸ਼ੂਗਰ ਮਿੱਲ ਵਿਖੇ ਲਗਾਏ ਧਰਨੇ ’ਚ ਸ਼ਮੂਲੀਅਤ
Ad Position 24