16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਫਗਵਾਡ਼ਾ ’ਚ ‘ਆਪ’ ਦੀ ਜਿੱਤ ਲਈ ਸਾਰੇ ਆਗੂ ਤੇ ਵਰਕਰ ਇੱਕਜੁੱਟ ਹੋ ਕੇ ਕੰਮ ਕਰਨ : ਡਾ. ਚੱਬੇਵਾਲ

ਫਗਵਾਡ਼ਾ, 16 ਨਵੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਵਲੋਂ ਫਗਵਾਡ਼ਾ ਵਿਧਾਨ ਸਭਾ ਹਲਕੇ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਨਗਰ ਨਿਗਮ ਫਗਵਾਡ਼ਾ ਦੇ ਮੀਟਿੰਗ ਹਾਲ ਵਿਚ ਅਹਿਮ ਮੀਟਿੰਗ ਕੀਤੀ ਗਈ। ਸੰਸਦ ਮੈਂਬਰ ਤੇ ਹਲਕਾ ਇੰਚਾਰਜ ਡਾ.

Ad Position 21
No active advertisement
ਅਜੀਤ ਡੈਸਕ 17-11-2026
ਫਗਵਾਡ਼ਾ, 16 ਨਵੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਵਲੋਂ ਫਗਵਾਡ਼ਾ ਵਿਧਾਨ ਸਭਾ ਹਲਕੇ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਨਗਰ ਨਿਗਮ ਫਗਵਾਡ਼ਾ ਦੇ ਮੀਟਿੰਗ ਹਾਲ ਵਿਚ ਅਹਿਮ ਮੀਟਿੰਗ ਕੀਤੀ ਗਈ। ਸੰਸਦ ਮੈਂਬਰ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਜ਼ਿਲ੍ਹਾ ਸੰਗਠਨ ਦੇ ਆਗੂਆਂ, ਹਲਕਾ ਅਹੁਦੇਦਾਰਾਂ ਅਤੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦਾ ਮਜ਼ਬੂਤ ਸੰਗਠਨ ਅਤੇ ਮਿਹਨਤੀ ਵਰਕਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫਗਵਾਡ਼ਾ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਤੇ ਇੱਕਜੁੱਟਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਹੁਦੇਦਾਰਾਂ ਨੂੰ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ 26 ਨਵੰਬਰ ਨੂੰ ਮਨਾਏ ਜਾਣ ਵਾਲੇ ਪਾਰਟੀ ਦੇ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ, ਮਾਰਕੀਟ ਕਮੇਟੀ ਚੇਅਰਮੈਨ ਅਨੁਰਾਗ ਮਨਖੰਡ, ਮੇਅਰ ਰਾਮਪਾਲ ਉੱਪਲ, ਸੰਤੋਸ਼ ਗੋਗੀ, ਗੁਰਸ਼ਰਨ ਸਿੰਘ, ਸੀਮਾ ਰਾਣਾ, ਰਜਨੀਸ਼ ਪ੍ਰਭਾਕਰ, ਨਵਨੀਤ ਉੱਪਲ, ਦੀਪਕ ਕਪਤਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਢਿਲਵਾਂ ਪੁਲਿਸ ਵਲੋਂ 3 ਕਾਰ ਸਵਾਰ ਨਸ਼ੀਲੇ ਪਦਾਰਥਾਂ ਤੇ ਗੱਡੀ ਸਮੇਤ ਕਾਬੂ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਵਰਕਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਦੇ ਏਜੰਡੇ ਬਾਰੇ ਲੋਕਾਂ ਨੂੰ ਜਾ...
Ad Position 24