ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ
ਢਿਲਵਾਂ, 16 ਨਵੰਬਰ (ਗੋਬਿੰਦ ਸੁਖੀਜਾ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੁਲੱਥ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਹਲਕੇ ਦੇ ਵਰਕਰਾਂ ਤੇ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿੱਕੀ ਭੰਮਰਾ ਕੁਆਰਡੀਨੇਟਰ ਬਲਾਕ ਢਿਲਵਾਂ ਪ੍ਰਧਾਨ, ਕੁਲਦੀਪ ਪਾਠਕ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਨੇ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ।
ਵਿੱਕੀ ਭੰਮਰਾ ਦੀ ਤਸਵੀਰ, ਕੁਲਦੀਪ ਪਾਠਕ ਸਾਬਕਾ ਚੇਅਰਮੈਨ
17-11-2026