ਭੁਲੱਥ ’ਚ ਵੱਧ ਰਹੀਆਂ ਚੋਰੀਆਂ ਨੂੰ ਲੈ ਕੇ ਐਸ.
ਐਚ.ਓ. ਵਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ’ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪਿਛਲੇ ਦਿਨਾਂ ਦੌਰਾਨ ਘਰਾਂ ਤੇ ਹੋਰ ਥਾਵਾਂ ’ਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਲੋਕਾਂ ’ਚ ਡਰ ਤੇ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ।
ਜ
ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਭੁਲੱਥ ਹਰਜਿੰਦਰ ਸਿੰਘ। ਤਸਵੀਰ: ਮਨਜੀਤ ਸਟੂਡੀਓ
18-11-2026
ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ’ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪਿਛਲੇ ਦਿਨਾਂ ਦੌਰਾਨ ਘਰਾਂ ਤੇ ਹੋਰ ਥਾਵਾਂ ’ਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਲੋਕਾਂ ’ਚ ਡਰ ਤੇ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ। ਇਸ ਸਬੰਧੀ ਥਾਣਾ ਭੁਲੱਥ ਦੇ ਐਸ.ਐਚ.ਓ. ਹਰਜਿੰਦਰ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਸਮੇਂ ਵਿਸ਼ੇਸ਼ ਤੌਰ ’ਤੇ ਸੁਚੇਤ ਰਹਿਣ ਤੇ ਆਪਣੀ ਸੁਰੱਖਿਆ ਪ੍ਰਤੀ ਕੋਈ ਲਾਪਰਵਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਲੋਕ ਰਾਤ ਸਮੇਂ ਆਪਣੇ ਘਰਾਂ ਤੇ ਦੁਕਾਨਾਂ ਨੂੰ ਚੰਗੀ ਤਰ੍ਹਾਂ ਤਾਲੇ ਲਗਾ ਕੇ ਰੱਖਣ। ਘਰਾਂ ਦੇ ਬਾਹਰ ਲੱਗੀਆਂ ਲਾਈਟਾਂ ਚਾਲੂ ਰੱਖਣ ਤੇ ਜੇਕਰ ਸੰਭਵ ਹੋਵੇ ਤਾਂ ਸੀਸੀਟੀਵੀ ਕੈਮਰੇ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ’ਚ ਕੋਈ ਅਣਜਾਣ ਵਿਅਕਤੀ ਸ਼ੱਕੀ ਹਾਲਤ ਵਿੱਚ ਘੁੰਮਦਾ ਦਿਖਾਈ ਦਿੰਦਾ ਹੈ ਜਾਂ ਕੋਈ ਸ਼ੱਕੀ ਵਾਹਨ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਪਰਿਵਾਰ ਘਰ ਨੂੰ ਤਾਲਾ ਲਗਾ ਕੇ ਬਾਹਰ ਜਾਂਦਾ ਹੈ ਤਾਂ ਆਪਣੇ ਗੁਆਂਢੀਆਂ ਨੂੰ ਇਸ ਬਾਰੇ ਜਾਣਕਾਰੀ ਦੇ ਕੇ ਜਾਵੇ, ਤਾਂ ਜੋ ਆਲੇ-ਦੁਆਲੇ ਦੇ ਲੋਕ ਵੀ ਚੌਕਸ ਰਹਿ ਸਕਣ। ਐਸ.ਐਚ.ਓ. ਨੇ ਕਿਹਾ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।