ਕੰਵਲਜੀਤ ਕੌਰ ਢਿੱਲੋਂ ਬਾਮੂਵਾਲ ਨੂੰ ਸ਼੍ਰੋਮਣੀ ਅਕਾਲੀ ਦਲ( ਬ) ਦੇ ਮਹਿਲਾ ਵਿੰਗ ’ਚ ਮਿਲੀ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ
ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਤੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਲਈ ਅਹਿਮ ਕਦਮ ਚੁੱਕਦਿਆਂ ਨਵੀਆਂ ਨਿਯੁਕਤੀਆਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ 7 ਮਹਿਲਾ ਆਗੂਆਂ ਨੂੰ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਤੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਲਈ ਅਹਿਮ ਕਦਮ ਚੁੱਕਦਿਆਂ ਨਵੀਆਂ ਨਿਯੁਕਤੀਆਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ 7 ਮਹਿਲਾ ਆਗੂਆਂ ਨੂੰ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ’ਚ ਹਲਕਾ ਭੁਲੱਥ ਦੇ ਪਿੰਡ ਬਾਮੂਵਾਲ ਨਾਲ ਸਬੰਧਿਤ ਬੀਬੀ ਕੰਵਲਜੀਤ ਕੌਰ ਢਿੱਲੋਂ ਪਤਨੀ ਪਰਮਜੀਤ ਸਿੰਘ ਢਿੱਲੋਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ’ਚ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਬੀਬੀ ਕੰਵਲਜੀਤ ਕੌਰ ਢਿੱਲੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।