ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ਤੋਂ ਨਿਕਲ ਰਹੀਆਂ ਪ੍ਰਭਾਤ ਫੇਰੀਆਂ ਪ੍ਰਤੀ ਸੰਗਤਾਂ ’ਚ ਉਤਸ਼ਾਹ
ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੁਲੱਥ ਤੇ ਆਸ-ਪਾਸ ਦੇ ਇਲਾਕਿਆਂ ’ਚ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੁਲੱਥ ਤੇ ਆਸ-ਪਾਸ ਦੇ ਇਲਾਕਿਆਂ ’ਚ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਭੁਲੱਥ, ਗੁਰਦੁਆਰਾ ਸੁਖ ਸਾਗਰ ਬੇਰੀਆਂ ਵਾਲਾ ਰਾਜਪੁਰ ਅਤੇ ਗੁਰਦੁਆਰਾ ਸੰਤਸਰ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਸਵੇਰ ਵੇਲੇ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਤੇ ਸ਼ਬਦ ਕੀਰਤਨ ਕਰਦਿਆਂ ਪ੍ਰਭਾਤ ਫੇਰੀਆਂ ਵਿੱਚ ਸ਼ਿਰਕਤ ਕੀਤੀ ਜਾਂਦੀ ਹੈ। ਇਸ ਮੌਕੇ ਗੁਰਦੁਆਰਾ ਸੁਖ ਸਾਗਰ ਬੇਰੀਆਂ ਵਾਲਾ ਰਾਜਪੁਰ ਦੇ ਪ੍ਰਬੰਧਕ ਸੁਖਵੰਤ ਸਿੰਘ ਤੱਖਰ ਅਤੇ ਗੁਰਦੁਆਰਾ ਸੰਤਸਰ ਸਾਹਿਬ ਦੇ ਪ੍ਰਬੰਧਕ ਡਾ. ਮਾਨ ਸਿੰਘ ਨੇ ਦੱਸਿਆ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਡ਼ੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਸ ਦੌਰਾਨ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਜੋਡ਼ਨਗੇ। ।