18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣਗੇ-ਮੰਡਕੁੱਲਾ

ਬੇਗੋਵਾਲ, 17 ਨਵੰਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਹਨ, ਇਸ ਕਰਕੇ ਪੰਜਾਬ ਦੇ ਲੋਕ ਇਸ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਸੀਨੀਅਰ ਆਪ ਆਗੂ ਤੇ ਓਬੀਸੀ ਦੇ ਹਲਕਾ ਭੁਲੱਥ ਤੋਂ ਕੋਆਰਡੀਨੇਟਰ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਬੇਗੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਬੇਗੋਵਾਲ, 17 ਨਵੰਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਹਨ, ਇਸ ਕਰਕੇ ਪੰਜਾਬ ਦੇ ਲੋਕ ਇਸ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਸੀਨੀਅਰ ਆਪ ਆਗੂ ਤੇ ਓਬੀਸੀ ਦੇ ਹਲਕਾ ਭੁਲੱਥ ਤੋਂ ਕੋਆਰਡੀਨੇਟਰ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਬੇਗੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਕਿਹਾ ਕਿ ਹਲਕਾ ਭੁਲੱਥ ’ਚ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਹਾਈਕਮਾਨ ਵਲੋਂ ਜੋ ਟਿਕਟ ਦੇ ਕੇ ਨਿਵਾਜਿਆ ਗਿਆ ਹੈ, ਉਸ ਨਾਲ ਜਿੱਥੇ ਹਲਕਾ ਭੁਲੱਥ ਦੇ ਵਰਕਰਾਂ ’ਚ ਖ਼ੁਸ਼ੀ ਪਾਈ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਹਲਕਾ ਭੁਲੱਥ ’ਚ ਜੇਕਰ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਹਲਕੇ ’ਚ ਇਸ ਵਾਰ ਇਤਿਹਾਸਿਕ ਵਿਕਾਸ ਹੋਇਆ ਹੈ। ਹਰ ਪਿੰਡ ਹਰ ਸ਼ਹਿਰ ’ਚ ਸਰਕਾਰ ਵਲੋਂ ਵਿਕਾਸ ਜ਼ੋਰਾਂ ’ਤੇ ਕਰਵਾਏ ਜਾ ਰਹੇ ਹਨ। ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਸਰਕਾਰ ਵਲੋਂ ਹਲਕਾ ਭੁਲੱਥ ਦੇ ਸਰਬਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟ ਦਿੱਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਭਜੋਤ ਕੌਰ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹੀ ਸਕੂਲ... ਅਗਲੀ ਖ਼ਬਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਨੌਜਵਾਨਾਂ ਨੂੰ ਜਿੰਮ ਦਾ ਸਾਮਾਨ ਭੇਟ
Ad Position 24