ਪੈਨਸ਼ਨਰਾਂ ਲਈ 19 ਤੋਂ ਲੈ ਕੇ 21 ਨਵੰਬਰ ਤੱਕ ਜ਼ਿਲ੍ਹਾ ਖ਼ਜਾਨਾ ਦਫ਼ਤਰ ’ਚ ਲੱਗੇਗਾ ਪੈਨਸ਼ਨ ਮੇਲਾ
ਕਪੂਰਥਲਾ, 17 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਖਜਾਨਾ ਅਫ਼ਸਰ ਕਪੂਰਥਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਖਜਾਨਾ ਦਫ਼ਤਰ ਕਪੂਰਥਲਾ ’ਚ 19 ਨਵੰਬਰ ਤੋਂ 21 ਨਵੰਬਰ ਤੱਕ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪੈਨਸ਼ਨਰਾਂ ਨੇ ਡਿਜੀਟਲ ਲਾਈਫ਼ ਸਰਟੀਫਿਕੇਟ (ਜੀਵਨ ਪ੍ਰਮਾਣ ਅਤੇ ਈ ਕੇ.
ਕਪੂਰਥਲਾ, 17 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਖਜਾਨਾ ਅਫ਼ਸਰ ਕਪੂਰਥਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਖਜਾਨਾ ਦਫ਼ਤਰ ਕਪੂਰਥਲਾ ’ਚ 19 ਨਵੰਬਰ ਤੋਂ 21 ਨਵੰਬਰ ਤੱਕ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪੈਨਸ਼ਨਰਾਂ ਨੇ ਡਿਜੀਟਲ ਲਾਈਫ਼ ਸਰਟੀਫਿਕੇਟ (ਜੀਵਨ ਪ੍ਰਮਾਣ ਅਤੇ ਈ ਕੇ.ਵਾਈ.ਸੀ) ਅਜੇ ਤੱਕ ਨਹੀਂ ਕਰਵਾਈ, ਉਹ ਪੈਨਸ਼ਨ ਮੇਲੇ ’ਚ ਸ਼ਾਮਲ ਹੋ ਕੇ ਡਿਜੀਟਲ ਲਾਈਫ਼ ਸਰਟੀਫਿਕੇਟ ਤੇ ਈ.ਕੇ.ਵਾਈ.ਸੀ. ਕਰਵਾਉਣ। ਜ਼ਿਲ੍ਹਾ ਖਜਾਨਾ ਅਫ਼ਸਰ ਨੇ ਦੱਸਿਆ ਕਿ ਆਪਣੀ ਪੈਨਸ਼ਨ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਤੇ ਈ.ਕੇ.ਵਾਈ.ਸੀ. ਕਰਵਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਸਰਟੀਫਿਕੇਟ ਤੇ ਈ.ਕੇ.ਵਾਈ.ਸੀ. ਕਰਵਾਉਣ ਲਈ ਪੈਨਸ਼ਨਰ ਆਪਣਾ ਆਧਾਰ ਕਾਰਡ, ਬੈਂਕ ਪਾਸ ਬੁੱਕ ਤੇ ਪੀ.ਪੀ.ਓ. ਦੀ ਕਾਪੀ ਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਨੰਬਰ ਨਾਲ ਲੈ ਕੇ ਮੇਲੇ ਵਿਚ ਸ਼ਾਮਲ ਹੋਣ।