18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਾਬਾ ਲੱਖਾਂ ਦੇ ਦਾਤੇ ਦਾ ਸਾਲਾਨਾ ਸੱਭਿਆਚਾਰਕ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ

ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਧੰਨ-ਧੰਨ ਬਾਬਾ ਲੱਖਾਂ ਦਾ ਦਾਤਾ ਸਪੋਰਟਸ ਐਂਡ ਕਲਚਰ ਕਲੱਬ ਨਡਾਲਾ ਵਲੋਂ ਇਲਾਕੇ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ 44ਵਾਂ ਤਿੰਨ ਰੋਜ਼ਾ ਸਾਲਾਨਾ ਸੱਭਿਆਚਾਰਕ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਬਾਬਾ ਜੀ ਦੀ ਦਰਗਾਹ ਵਿਖੇ ਸੰਗਤਾਂ ਦੀ ਹਾਜ਼ਰੀ ’ਚ ਝੰਡੇ ਦੀ ਰਸਮ ਅਦਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-11-2026
ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਧੰਨ-ਧੰਨ ਬਾਬਾ ਲੱਖਾਂ ਦਾ ਦਾਤਾ ਸਪੋਰਟਸ ਐਂਡ ਕਲਚਰ ਕਲੱਬ ਨਡਾਲਾ ਵਲੋਂ ਇਲਾਕੇ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ 44ਵਾਂ ਤਿੰਨ ਰੋਜ਼ਾ ਸਾਲਾਨਾ ਸੱਭਿਆਚਾਰਕ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਬਾਬਾ ਜੀ ਦੀ ਦਰਗਾਹ ਵਿਖੇ ਸੰਗਤਾਂ ਦੀ ਹਾਜ਼ਰੀ ’ਚ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਬਾਬਾ ਜੀ ਦੇ ਦਰਬਾਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਮੇਲੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਤੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਜੋਸ਼ੀ, ਡਾ. ਚਰਨਜੀਤ ਸਿੰਘ ਸੱਪਲ, ਪਰਵੀਨ ਜੋਸ਼ੀ, ਰਾਜੂ ਜੋਸ਼ੀ, ਵਿਜੇ ਜੋਸ਼ੀ, ਸੁਖਜਿੰਦਰ ਸਿੰਘ ਲਾਡੂ ਤੇ ਹੋਰਨਾਂ ਨੇ ਦੱਸਿਆ ਕਿ ਮੇਲੇ ਦੌਰਾਨ ਤਿੰਨ ਦਿਨ ਵੱਖ-ਵੱਖ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 18 ਨਵੰਬਰ ਦਿਨ ਬੁੱਧਵਾਰ ਨੂੰ ਦੁਪਹਿਰ 3 ਵਜੇ ਮਹਿੰਦੀ ਦੀ ਰਸਮ ਅਦਾ ਕੀਤੀ ਜਾਵੇਗੀ ਤੇ ਇਸ ਮੌਕੇ ਬਾਬਾ ਜੀ ਦੀ ਦਰਗਾਹ ਵਿਖੇ ਪ੍ਰਸਿੱਧ ਗਾਇਕ ਦੁੱਲਾ ਭੱਟੀ ਆਪਣੀਆਂ ਕੱਵਾਲੀਆਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਦੇ ਆਖ਼ਰੀ ਦਿਨ 19 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ ਬਾਬਾ ਜੀ ਦੀ ਘੋਡ਼ੀ ਦੀ ਸਵਾਰੀ ਕੱਢੀ ਜਾਵੇਗੀ। ਉਪਰੰਤ ਦੁਪਹਿਰ ਸਮੇਂ ਕਰਵਾਏ ਜਾਣ ਵਾਲੇ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਵਿੱਚ ਪੰਜਾਬ ਦੀ ਪ੍ਰਸਿੱਧ ਕਲਾਕਾਰ ਰਜਨੀ ਮਾਨ ਤੇ ਨਾਮਵਰ ਗਾਇਕ ਕੇ.ਐੱਸ. ਮੱਖਣ ਆਪਣੀ ਗਾਇਕੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸੇ ਦਿਨ ਰਾਤ ਨੂੰ ਬਾਬਾ ਜੀ ਦੀ ਦਰਗਾਹ ਵਿਖੇ ਗੁਰਮੇਜ ਬਖ਼ਸ਼ੀ ਕੱਵਾਲੀਆਂ ਪੇਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਸਵ. ਲਖਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 57ਵੀਂ ਸੀਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਇਤਿਹਾਸਕ ਗੁਰੂ ਨਾਨਕ ਲਾਇਬ੍ਰੇਰੀ ਦੇ ਵਿਕਾਸ ਤੇ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋਡ਼-ਡਾ. ਹਰਭਜਨ ਸਿੰਘ
Ad Position 24