18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭੁਲੱਥ ਵਿਖੇ ਸਵ. ਲਖਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 57ਵੀਂ ਸੀਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ

ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਖੇਡਾਂ ਦੇ ਖੇਤਰ ’ਚ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਵਾਲੀ ਜ਼ਿਲ੍ਹਾ ਖੋ-ਖੋ ਐਸੋਸੀਏਸ਼ਨ ਕਪੂਰਥਲਾ ਵਲੋਂ ਦੂਜੀ ਵਾਰ ਰਾਜ ਪੱਧਰੀ ਖੋ-ਖੋ ਚੈਂਪੀਅਨਸ਼ਿਪ ਕਰਵਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਵਰਗੀ ਲਖਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 57ਵੀਂ ਸੀਨੀਅਰ ਸਟੇਟ ਖੋ-ਖੋ ਲਡ਼ਕਿਆਂ ਤੇ ਲਡ਼ਕੀਆਂ ਦੀ ਚੈਂਪੀਅਨਸ਼ਿਪ 28 ਅਤੇ 29 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਖੇਡ ਮੈਦਾਨ ’ਚ ਕਰਵਾਈ ਜਾ ਰਹੀ ਹੈ।

Ad Position 21
No active advertisement
ਪ੍ਰਬੰਧਕ ਰਕੇਸ਼ ਕੁਮਾਰ, ਦਿਨੇਸ਼ ਕੁਮਾਰ ਅਤੇ ਸੁਦੇਸ਼ ਕੁਮਾਰ ਦੀਆਂ ਤਸਵੀਰਾਂ। 18-11-2026
ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਖੇਡਾਂ ਦੇ ਖੇਤਰ ’ਚ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਵਾਲੀ ਜ਼ਿਲ੍ਹਾ ਖੋ-ਖੋ ਐਸੋਸੀਏਸ਼ਨ ਕਪੂਰਥਲਾ ਵਲੋਂ ਦੂਜੀ ਵਾਰ ਰਾਜ ਪੱਧਰੀ ਖੋ-ਖੋ ਚੈਂਪੀਅਨਸ਼ਿਪ ਕਰਵਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਵਰਗੀ ਲਖਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 57ਵੀਂ ਸੀਨੀਅਰ ਸਟੇਟ ਖੋ-ਖੋ ਲਡ਼ਕਿਆਂ ਤੇ ਲਡ਼ਕੀਆਂ ਦੀ ਚੈਂਪੀਅਨਸ਼ਿਪ 28 ਅਤੇ 29 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਖੇਡ ਮੈਦਾਨ ’ਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਾਸਟਰ ਦਿਨੇਸ਼ ਸ਼ਰਮਾ (ਸਟੇਟ ਐਵਾਰਡੀ) ਨੇ ਦੱਸਿਆ ਕਿ ਚੈਂਪੀਅਨਸ਼ਿਪ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈਣਗੀਆਂ। ਇਸ ਖੇਡ ਮੁਕਾਬਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਲਡ਼ਕਿਆਂ ਦੀਆਂ ਟੀਮਾਂ ’ਚੋਂ ਬੈੱਸਟ ਪਲੇਅਰ ਨੂੰ ਮੋਟਰਸਾਈਕਲ ਤੇ ਲਡ਼ਕੀਆਂ ਦੀਆਂ ਟੀਮਾਂ ’ਚੋਂ ਬੈੱਸਟ ਪਲੇਅਰ ਨੂੰ ਐਕਟਿਵਾ ਇਨਾਮ ਵਜੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜੇਤੂ ਟੀਮਾਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਚੈਂਪੀਅਨਸ਼ਿਪ ਦਾ ਆਯੋਜਨ ਕਰਨ ਵਾਲੀ ਐਸੋਸੀਏਸ਼ਨ ਵਲੋਂ ਖਿਡਾਰੀਆਂ ਦੇ ਰਹਿਣ, ਖਾਣ-ਪੀਣ ਤੇ ਹੋਰ ਲੋਡ਼ੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸਟੇਟ ਐਵਾਰਡੀ ਮਾਸਟਰ ਦਿਨੇਸ਼ ਸ਼ਰਮਾ ਨੇ ਦੱਸਿਆ ਕਿ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁਡ਼ਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਤੇ ਭਾਗ ਲੈਣ ਵਾਲੀਆਂ ਟੀਮਾਂ ਦੇ ਮਨੋਬਲ ਨੂੰ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ 29 ਨਵੰਬਰ ਨੂੰ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਗਾਇਕਾ ਕੌਰ ਬੀ ਵੱਲੋਂ ਸਭਿਆਚਾਰਕ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ਦੇ ਸਰਕਾਰੀ ਖੇਡ ਸਟੇਡੀਅਮ ਦੀ ਹਾਲਤ ਬਣੀ ਤਰਸਯੋਗ ਅਗਲੀ ਖ਼ਬਰ ਬਾਬਾ ਲੱਖਾਂ ਦੇ ਦਾਤੇ ਦਾ ਸਾਲਾਨਾ ਸੱਭਿਆਚਾਰਕ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ
Ad Position 24