17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਯੂਨੀਵਰਸਿਟੀ ਵਿਚ ਨਵੇਂ ‘ਰੀਡਿੰਗ ਹਾਲ’ ਦੀ ਉਸਾਰੀ ਦਾ ਰਜਿਸਟਰਾਰ ਨੇ ਰੱਖਿਆ ਨੀਂਹ ਪੱਥਰ

ਫਗਵਾਡ਼ਾ, 17 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਉਪ-ਕੁਲਪਤੀ ਪ੍ਰੋ. (ਡਾ.)

Ad Position 21
No active advertisement
ਅਜੀਤ ਡੈਸਕ 18-11-2026
ਫਗਵਾਡ਼ਾ, 17 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਪ੍ਰੋ. (ਡਾ.) ਸਰੋਜ ਅਰੋਡ਼ਾ ਡੀਨ ਕਾਲਜ ਵਿਕਾਸ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕਾਲਜ ਇੰਚਾਰਜ ਜਸਨਜੋਤ ਸਿੰਘ ਜੌਹਲ ਦੀ ਅਗਵਾਈ ਹੇਠਾਂ ਵਿਦਿਆਰਥੀਆਂ ਨੂੰ ਪਡ਼੍ਹਾਈ ਲਈ ਬਿਹਤਰ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਵਿਖੇ ਨਵੇਂ ਬਣਨ ਵਾਲੇ ਆਧੁਨਿਕ ‘ਰੀਡਿੰਗ ਹਾਲ’ ਦਾ ਨੀਂਹ ਪੱਥਰ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. (ਡਾ.) ਕਰਮਜੀਤ ਸਿੰਘ ਚਾਹਲ ਵਲੋਂ ਰੱਖਿਆ ਗਿਆ। ਉਨ੍ਹਾਂ ਨੇ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਾਲ ਵਿਦਿਆਰਥੀਆਂ ਲਈ ਗਿਆਨ ਦਾ ਇਕ ਨਵਾਂ ਕੇਂਦਰ ਬਣੇਗਾ ਅਤੇ ਉਨ੍ਹਾਂ ਨੂੰ ਪਡ਼੍ਹਨ-ਲਿਖਣ ਦੇ ਨਾਲ-ਨਾਲ ਸਭਿਆਚਾਰ ਨਾਲ ਜੋਡ਼ਨ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਕਾਲਜ ਇੰਚਾਰਜ ਜਸਨਜੋਤ ਸਿੰਘ ਜੌਹਲ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਤੇ ਨਿੱਘਾ ਸਵਾਗਤ ਕੀਤਾ। ਫਗਵਾਡ਼ਾ ਵਿਖੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਲਈ ਇਹ ਹਾਲ ਲਗਪਗ 1350 ਵਰਗ ਫੁੱਟ ਦਾ ਬਣੇਗਾ। ਇਸ ਨੂੰ ਜੰਡਿਆਲਾ ਪਿੰਡ ਦੇ ਨਿਵਾਸੀ ਸੁਰਿੰਦਰ ਸਿੰਘ ਜੌਹਲ, ਜੋ ਹੁਣ ਐਡਮਿੰਟਨ (ਕੈਨੇਡਾ) ਵਿਚ ਹੈ, ਦੁਆਰਾ ਬਣਾਇਆ ਜਾ ਰਿਹਾ ਹੈ, ਜਿਸ ਵਲੋਂ ਆਪਣੇ ਦਾਦਾ ਸਰਦਾਰ ਮੰਗਲ ਸਿੰਘ ਲੰਬਡ਼ਦਾਰ ਦੀ ਯਾਦ ’ਚ ਇਸ ਹਾਲ ਲਈ 20 ਲੱਖ ਰੁਪਏ ਦੀ ਸਹਾਇਤਾ ਭੇਜੀ ਗਈ ਹੈ। ਇਸ ਹਾਲ ਦਾ ਨਾਂਅ ‘ਲੰਬਡ਼ਦਾਰ ਮੰਗਲ ਸਿੰਘ ਜੌਹਲ ਮੈਮੋਰੀਅਲ ਹਾਲ’ ਰੱਖਿਆ ਗਿਆ ਹੈ। ਇਸ ਮੌਕੇ ਇਸ ਸਮਾਗਮ ਦਾ ਮੱਖਣ ਲਾਲ ਪੱਲਣ ਚੇਅਰਮੈਨ ਸੈਨ ਸਮਾਜ ਵੈੱਲਫੇਅਰ ਬੋਰਡ ਪੰਜਾਬ, ਸਾਬਕਾ ਸਰਪੰਚ ਪਿੰਡ ਜੰਡਿਆਲਾ ਤੇ ਜੰਡਿਆਲਾ ਲੋਕ ਭਲਾਈ ਮੰਚ ਦੇ ਪ੍ਰਧਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਰਾਵਲ ਸਿੰਘ ਔਲਖ, ਜੰਡਿਆਲਾ ਦੇ ਸਰਪੰਚ ਕਮਲਜੀਤ ਸਿੰਘ, ਜੰਡਿਆਲਾ ਲੋਕ ਭਲਾਈ ਮੰਚ ਦੇ ਸਕੱਤਰ ਤਰਸੇਮ ਸਿੰਘ, ਬਲਾਕ ਸੰਮਤੀ ਮੈਂਬਰ ਮੱਖਣ ਸਿੰਘ ਜੌਹਲ, ਪੰਚ ਜਸਵਿੰਦਰ ਸਿੰਘ, ਸੁਰਜੀਤ ਸਿੰਘ ਜੰਡਿਆਲਾ, ਸੁਰਜੀਤ ਜੱਜ, ਡਾ. ਭੁਪਿੰਦਰ ਕੌਰ, ਡਾ. ਰੁਮਿੰਦਰ ਕੌਰ, ਏਕਮ ਸਿੰਘ ਪੰਨੂ, ਸੁਖਵਿੰਦਰ ਸਿੰਘ, ਬਲਕਾਰ ਸਿੰਘ, ਡਾ. ਉਮਿੰਦਰ ਸਿੰਘ ਜੌਹਲ, ਕਰਮਜੀਤ ਸਿੰਘ ਸਰਪੰਚ ਪੰਡੋਰੀ, ਗੁਰਵਿੰਦਰ ਸਿੰਘ ਪੰਚ, ਸੁਖਜੀਤ ਸਿੰਘ ਮਾਸਟਰ, ਜਸਪਾਲ ਸੋਨਾ ਪੁਰੇਵਾਲ, ਸਤਵੀਰ ਸਿੰਘ ਸੱਤੀ, ਹਰਜਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਕਿਪਸ ਸਕੂਲ ਖੈਡ਼ਾ ਦੋਨਾ ’ਚ ਦੀਵਾਲੀ ਸੰਬੰਧੀ ਸਮਾਗਮ
Ad Position 24