17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਵਲੋਂ ਯੂਥ ਫ਼ੈਸਟੀਵਲ ’ਚ ਕਰਵਾਏ ਗਏ ਮਹਿੰਦੀ ਦੇ ਮੁਕਾਬਲੇ ’ਚ ਪਵਨੀਤ ਕੌਰ ਪਹਿਲੇ, ਫੁਲਕਾਰੀ ਦੇ ਮੁਕਾਬਲੇ ਵਿਚ ਨਵਦੀਪ ਕੌਰ ਦੂਜੇ ਤੇ ਅੰਗਰੇਜੀ ਡਿਬੇਟ ਦੇ ਮੁਕਾਬਲੇ ਵਿਚ ਅਮਨਦੀਪ ਕੌਰ ਤੇ ਐਸ਼ਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਹਰਮਨਜੀਤ ਕੌਰ ਤੇ ਕਲੇ ਮਾਡਲਿੰਗ ਦੇ ਮੁਕਾਬਲੇ ਵਿਚ ਪ੍ਰਭਜੋਤ ਕੌਰ, ਕ੍ਰਮਵਾਰ ਤੀਜੇ ਸਥਾਨ ’ਤੇ ਰਹੀਆਂ।

Ad Position 21
No active advertisement
ਅਜੀਤ ਡੈਸਕ 18-11-2026
ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਵਲੋਂ ਯੂਥ ਫ਼ੈਸਟੀਵਲ ’ਚ ਕਰਵਾਏ ਗਏ ਮਹਿੰਦੀ ਦੇ ਮੁਕਾਬਲੇ ’ਚ ਪਵਨੀਤ ਕੌਰ ਪਹਿਲੇ, ਫੁਲਕਾਰੀ ਦੇ ਮੁਕਾਬਲੇ ਵਿਚ ਨਵਦੀਪ ਕੌਰ ਦੂਜੇ ਤੇ ਅੰਗਰੇਜੀ ਡਿਬੇਟ ਦੇ ਮੁਕਾਬਲੇ ਵਿਚ ਅਮਨਦੀਪ ਕੌਰ ਤੇ ਐਸ਼ਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਹਰਮਨਜੀਤ ਕੌਰ ਤੇ ਕਲੇ ਮਾਡਲਿੰਗ ਦੇ ਮੁਕਾਬਲੇ ਵਿਚ ਪ੍ਰਭਜੋਤ ਕੌਰ, ਕ੍ਰਮਵਾਰ ਤੀਜੇ ਸਥਾਨ ’ਤੇ ਰਹੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥਣਾਂ ਵਲੋਂ ਯੂਥ ਫ਼ੈਸਟੀਵਲ ਵਿਚ ਕੀਤੇ ਗਏ ਪ੍ਰਦਰਸ਼ਨ ਲਈ ਵਿਦਿਆਰਥਣਾਂ ਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਤੇ ਯੋਗ ਅਗਵਾਈ ਦੇਣ ਵਾਲੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ ਤੇ ਵਿਦਿਆਰਥਣਾਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ। ਡਾ. ਖਹਿਰਾ ਨੇ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਵਿਚ ਵਾਧਾ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਵੀ ਅਹਿਮ ਭੂਮਿਕਾ ਅਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਖ਼ਾਲਸਾ ਸਕੂਲ ’ਚ ਅੰਤਰ-ਸਕੂਲ ਖੋ-ਖੋ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਆਰ. ਸੀ. ਐਫ. ਦੀ ਹਾਕੀ ਖਿਡਾਰਨ ਲਾਲਰੇਮਸਿਆਮੀ ਦਾ ਰਾਸ਼ਟਰਪਤੀ ਵਲੋਂ ਵਕਾਰੀ ਅਰਜਨ ਪੁਰਸਕਾਰ ਨਾਲ ਸਨਮਾਨ
Ad Position 24