17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਕਸੂਦਪੁਰ ਗ੍ਰਾਮ ਵਿਕਾਸ ਸਭਾ ਵਲੋਂ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਨਾਲ ਮੀਟਿੰਗ

ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)–ਮਕਸੂਦਪੁਰ ਗ੍ਰਾਮ ਵਿਕਾਸ ਸਭਾ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਿਛਲੇ ਢਾਈ ਮਹੀਨਿਆਂ ਦੌਰਾਨ ਕੀਤੇ ਗਏ ਕੰਮਾਂ ਉਪਰੰਤ ਸਮੂਹ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਟੀ-ਪਾਰਟੀ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)–ਮਕਸੂਦਪੁਰ ਗ੍ਰਾਮ ਵਿਕਾਸ ਸਭਾ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਿਛਲੇ ਢਾਈ ਮਹੀਨਿਆਂ ਦੌਰਾਨ ਕੀਤੇ ਗਏ ਕੰਮਾਂ ਉਪਰੰਤ ਸਮੂਹ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਟੀ-ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗ੍ਰਾਮ ਵਿਕਾਸ ਸਭਾ ਵਲੋਂ ਪਹੁੰਚੇ ਸਮੂਹ ਸੇਵਾਦਾਰਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਸਮੂਹ ਮੈਂਬਰਾਂ ਨੇ ਅਹਿਦ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਚਾਇਤ ਅਤੇ ਗ੍ਰਾਮ ਵਿਕਾਸ ਸਭਾ ਆਪਸੀ ਤਾਲਮੇਲ ਤੇ ਸਹਿਯੋਗ ਨਾਲ ਪਹਿਲਾਂ ਨਾਲੋਂ ਵੀ ਵੱਧ ਉਤਸ਼ਾਹ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾਡ਼੍ਹਨਗੇ। ਉਨ੍ਹਾਂ ਕਿਹਾ ਕਿ ਪਿੰਡ ਦੀ ਤਰੱਕੀ ਲਈ ਸਾਰਿਆਂ ਦਾ ਇਕਜੁੱਟ ਹੋ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਾਬਕਾ ਸਰਪੰਚ ਹਰਜੀਤ ਸਿੰਘ, ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਪੀਟਰ, ਸਕੱਤਰ ਗੁਰਪ੍ਰਗਟ ਸਿੰਘ, ਖ਼ਜ਼ਾਨਚੀ ਬਲਦੇਵ ਸਿੰਘ, ਪ੍ਰੈੱਸ ਸਕੱਤਰ ਜਗਪ੍ਰੀਤ ਸਿੰਘ, ਬੁਲਾਰਾ ਮਨਜੀਤ ਸਿੰਘ ਚੀਮਾ, ਮੈਂਬਰ ਜੋਗਿੰਦਰ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਦਲੀਪ ਸਿੰਘ, ਰਾਜਿੰਦਰ ਸਿੰਘ, ਇੰਸਪੈਕਟਰ ਜਸਵੀਰ ਸਿੰਘ, ਇੰਸਪੈਕਟਰ ਸੁਖਦੇਵ ਸਿੰਘ ਟਾਂਡੀ, ਜੋਗਿੰਦਰ ਸਿੰਘ ਸੂਬੇਦਾਰ, ਲਖਵੀਰ ਸਿੰਘ ਹੌਲਦਾਰ, ਰਾਜਿੰਦਰ ਸਿੰਘ ਹੌਲਦਾਰ, ਮੋਹਣ ਸਿੰਘ, ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਦਿੱਲੀ, ਕੁਲਦੀਪ ਸਿੰਘ ਬਮੋਤਰਾ, ਜੇ.ਈ. ਆਤਮਾ ਸਿੰਘ, ਐੱਸ.ਐੱਚ.ਓ. ਲਖਵੀਰ ਸਿੰਘ, ਆਪਰੇਟਰ ਰਾਮ ਸਿੰਘ, ਰਣਜੀਤ ਸਿੰਘ ਬਟਾਲਾ, ਹਰਭਜਨ ਸਿੰਘ ਵੈਲਡਰ, ਕੂਕੂ ਹਲਵਾਈ, ਨੀਟਾ, ਬੇਬੀ ਅਤੇ ਫ਼ਤਿਹ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਸੰਮਤੀ ਨੇ ਕਾਂਜਲੀ ਵੇਈਂ ਵਿਖੇ ਛੱਠ ਪਰਵ ਮਨਾਇਆ ਅਗਲੀ ਖ਼ਬਰ ਨਨਕਾਣਾ ਸਾਹਿਬ ਖ਼ਾਲਸਾ ਸਕੂਲ ’ਚ ਅੰਤਰ-ਸਕੂਲ ਖੋ-ਖੋ ਟੂਰਨਾਮੈਂਟ ਕਰਵਾਇਆ
Ad Position 24