19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ’ਚ ਕਰਵਾਇਆ ਸਹੋਦਿਆ ਅੰਤਰ ਸਕੂਲ ਰੰਗੋਲੀ ਦਾ ਮੁਕਾਬਲਾ

ਕਪੂਰਥਲਾ, 18 ਨਵੰਬਰ (ਅਮਰਜੀਤ ਕੋਮਲ)-ਜੀ. ਡੀ.

Ad Position 21
No active advertisement
ਅਜੀਤ ਡੈਸਕ 19-11-2026
ਕਪੂਰਥਲਾ, 18 ਨਵੰਬਰ (ਅਮਰਜੀਤ ਕੋਮਲ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਸਹੋਦਿਆ ਅੰਤਰ ਸਕੂਲ ਰੰਗੋਲੀ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਹਰਜਿੰਦਰ ਕੌਰ ਢਿੱਲੋਂ ਵਲੋਂ ਕੀਤਾ ਗਿਆ। ਉਪਰੰਤ ਸ਼ਬਦ ਗਾਇਣ ਨਾਲ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਸ ਮੌਕੇ ਬੋਲਦਿਆਂ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਆਤਮ ਵਿਸ਼ਵਾਸ, ਅਨੁਸ਼ਾਸਨ ਤੇ ਮਿਹਨਤ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ ਨਾਲ ਸਹਿ ਪਾਠਕ੍ਰਮ ਗਤੀਵਿਧੀਆਂ ’ਚ ਵੱਧ ਚਡ਼੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਰੰਗੋਲੀ ਮੁਕਾਬਲੇ ’ਚ ਸੀ.ਬੀ.ਐਸ.ਈ. ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਕਪੂਰਥਲਾ ਨੇ ਪਹਿਲਾ, ਸੈਕਰਡ ਹਾਰਟ ਪਬਲਿਕ ਸਕੂਲ ਨੇ ਦੂਜਾ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਡਿਪਸ ਸਕੂਲ ਢਿਲਵਾਂ ਨੇ ਹੌਂਸਲਾ ਅਫਜ਼ਾਈ ਪੁਰਸਕਾਰ ਪ੍ਰਾਪਤ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸੁਖਦੇਵ ਸਿੰਘ ਨਾਨਕਪੁਰ ਤੇ ਹੋਰ ਸ਼ਖ਼ਸੀਅਤਾਂ ਨੇ ਜੇਤੂ ਟੀਮਾਂ ਨੂੰ ਮੈਡਲ, ਟਰਾਫ਼ੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ’ਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ’ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਪੰਜਾਬੀ ਲੋਕ ਨਾਚ ਭੰਗਡ਼ੇ ਤੇ ਗਿੱਧੇ ਦੀ ਪੇਸ਼ਕਾਰੀ ਇਸ ਸਮਾਗਮ ਦਾ ਵਿਸ਼ੇਸ਼ ਆਕਰਸ਼ਨ ਰਹੀ।
Ad Position 22
No active advertisement
ਪਿਛਲੀ ਖ਼ਬਰ ਮਲਵਿੰਦਰ ਸਿੰਘ ਚਾਹਲ ਨੇ ਜਨ ਸੰਪਰਕ ਮੁਹਿੰਮ ਤਹਿਤ ਕੀਤੀ ਸਿੱਧਵਾਂ ਦੋਨਾ ’ਚ ਮੀਟਿੰਗ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਬਲਾਕ ਕਾਂਗਰਸ ਫਗਵਾਡ਼ਾ ਦੇ ਅਹੁਦੇਦਾਰਾਂ ਤੇ ਸਰਗਰਮ ਆਗੂਆਂ ਨਾਲ ਕੀਤੀ ਮੀਟਿੰਗ
Ad Position 24