ਸਫ਼ਾਈ ਮੁਲਾਜ਼ਮਾਂ ਨੇ ਨਿਗਮ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ
ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਜਲੰਧਰ, 18 ਨਵੰਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਸਫਾਈ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਕੋਈ ਕਾਰਵਾਈ ਨਾ ਕੀਤੀ ਗਈ ਤਾਂ 19 ਨਵੰਬਰ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।
ਜਲੰਧਰ, 18 ਨਵੰਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਸਫਾਈ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਕੋਈ ਕਾਰਵਾਈ ਨਾ ਕੀਤੀ ਗਈ ਤਾਂ 19 ਨਵੰਬਰ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ’ਚ 1196 ਕਰਮਚਾਰੀਆਂ ਦੀ ਪੱਕੀ ਭਰਤੀ ਦੀ ਪ੍ਰਕਿਰਿਆ ਜਲਦ ਪੂਰੀ ਕਰਨਾ, ਨਗਰ ਨਿਗਮ ਦੀ ਹੱਦ ’ਚ ਸ਼ਾਮਲ ਨਵੇਂ ਪਿੰਡਾਂ ਵਿਚ ਸਫਾਈ ਕਰਮਚਾਰੀ ਤੇ ਸੁਪਰਵਾਈਜ਼ਰ ਤਾਇਨਾਤ ਕਰਨਾ, ਹਰ ਵਾਰਡ ਵਿੱਚ ਸੈਨੇਟਰੀ ਸੁਪਰਵਾਈਜ਼ਰ ਲਗਾਉਣਾ ਅਤੇ ਖਾਲੀ ਅਸਾਮੀਆਂ ਭਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸੈਨੇਟਰੀ ਸੁਪਰਵਾਈਜ਼ਰਾਂ ਦੀ ਮਨਮਰਜ਼ੀ ਨਾਲ ਬਦਲੀ ਨਾ ਕਰਨ, ਸੀਨੀਅਰਤਾ ਸੂਚੀ ਅਨੁਸਾਰ ਤਰੱਕੀਆਂ ਦੇਣ, ਸੀ.ਡੀ.ਸੀ. ਚਾਰਜ ਵਾਲੇ ਕਰਮਚਾਰੀਆਂ ਨੂੰ ਰਾਹਤ ਦੇਣ, ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਬਕਾਇਆ ਭੁਗਤਾਨ ਜਲਦ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 19 ਨਵੰਬਰ ਤੋਂ ਪਹਿਲਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਦੀ ਪੂਰੀ ਜ਼ਿੰਮੇਵਾਰੀ ਨਗਰ ਨਿਗਮ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਵਲੋਂ ਮੁੱਖ ਮੰਤਰੀ ਦੇ ਜਲੰਧਰ ਦੌਰੇ ਦੌਰਾਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜਤਾਉਣ ਦੀ ਗੱਲ ਕਹੀ ਗਈ ਹੈ।