ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਮੌਕੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ-ਅਕਾਸ਼ ਬਾਂਸਲ, ਗੌਰਵ ਤੂਰਾ
ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਸਰਕਾਰ ਵਲੋਂ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾ ਦੀ ਕਡ਼ੀ ਤਹਿਤ ਤਰਨਤਾਰਨ ਤੋਂ ਕਪੂਰਥਲਾ ’ਚ 2 ਦਸੰਬਰ ਨੂੰ ਦਾਖਲ ਹੋਣ ਵਾਲੀ ਸ਼ੋਭਾ ਯਾਤਰਾ ਦੀ ਤਿਆਰੀ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ. ਐਸ.
ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਸਰਕਾਰ ਵਲੋਂ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾ ਦੀ ਕਡ਼ੀ ਤਹਿਤ ਤਰਨਤਾਰਨ ਤੋਂ ਕਪੂਰਥਲਾ ’ਚ 2 ਦਸੰਬਰ ਨੂੰ ਦਾਖਲ ਹੋਣ ਵਾਲੀ ਸ਼ੋਭਾ ਯਾਤਰਾ ਦੀ ਤਿਆਰੀ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਵਿਚ ਹੋਈ। ਜਿਸ ਵਿਚ ਸ਼ੋਭਾ ਯਾਤਰਾ ਦੀ ਆਮਦ ਮੌਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਨਗਰ ਨਿਗਮ ਦੇ ਕਮਿਸ਼ਨਰ ਕੰਵਲਜੀਤ ਸਿੰਘ ਤੇ ਹੋਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਮੁੰਡੀ ਮੋਡ਼, ਖ਼ਾਨਪੁਰ, ਬੱਸ ਸਟੈਂਡ, ਡੀ.ਸੀ. ਚੌਂਕ ਤੇ ਸਾਇੰਸ ਸਿਟੀ ਤੋਂ ਹੁੰਦੀ ਹੋਈ ਜ਼ਿਲ੍ਹਾ ਜਲੰਧਰ ਲਈ ਰਵਾਨਾ ਹੋਵੇਗੀ। ਉਨ੍ਹਾਂ ਸਾਰੇ ਰੂਟ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਸਾਫ਼ ਸਫ਼ਾਈ, ਸਿਹਤ ਕੈਂਪਾਂ, ਆਵਾਜਾਈ ਦੇ ਸੁਚਾਰੂ ਪ੍ਰਬੰਧ ਤੇ ਹੋਰ ਲੋਡ਼ੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਸ਼ੋਭਾ ਯਾਤਰਾ ਦੇ ਜ਼ਿਲ੍ਹਾ ਕਪੂਰਥਲਾ ਵਿਚ ਪ੍ਰਵੇਸ਼ ਕਰਨ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਦੇ ਪੁਲ ’ਤੇ ਪੁਲਿਸ ਵਲੋਂ ਰਸਮੀ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਐਸ.ਐਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਸ਼ੋਭਾ ਯਾਤਰਾ ਦੇ ਰੂਟ ’ਤੇ ਆਰਜ਼ੀ ਪਡ਼੍ਹਾਅ ਵਾਲੀਆ ਥਾਵਾਂ ’ਤੇ ਸੁਰੱਖਿਆ ਦੇ ਵਿਆਪਕ ਪ੍ਰਬੰਧਕ ਕੀਤੇ ਜਾਣਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼ੋਭਾ ਯਾਤਰਾ ਮੌਕੇ ਆਪਣੀ ਡਿਊਟੀ ਤਨਦੇਹੀ, ਵਚਨਬੱਧਤਾ ਤੇ ਸੇਵਾ ਭਾਵਨਾ ਨਾਲ ਨਿਭਾਉਣ।