ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਕਰਵਾ ਰਹੀ ਹੈ ਸਫ਼ਾਈ ਤੇ ਰੌਸ਼ਨੀ ਦੇ ਪ੍ਰਬੰਧ : ਜਥੇਦਾਰ ਬਲਦੇਵ ਸਿੰਘ ਕਲਿਆਣ
ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 22, 23 ਅਤੇ 24 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਸੁਲਤਾਨਪੁਰ ਲੋਧੀ ਵਿਚ ਨਗਰ ਕੌਂਸਲ ਤੇ ਸਥਾਨਕ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਲੋਡ਼ੀਂਦੇ ਪ੍ਰਬੰਧ ਨਾ ਕੀਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਨਗਰ ਕੌਂਸਲ ਤੇ ਸਥਾਨਕ ਪ੍ਰਸ਼ਾਸਨ ਵਲੋਂ ਜ਼ਰੂਰੀ ਪ੍ਰਬੰਧਾਂ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ।
ਗ
ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਨਾਲ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਐਮ ਡੀ ਦਿਲਬਾਗ ਸਿੰਘ ਅਤੇ ਹੋਰ। ਤਸਵੀਰ: ਲਾਡੀ ਸਟੂਡੀਓ
20-11-2026
ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 22, 23 ਅਤੇ 24 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਸੁਲਤਾਨਪੁਰ ਲੋਧੀ ਵਿਚ ਨਗਰ ਕੌਂਸਲ ਤੇ ਸਥਾਨਕ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਲੋਡ਼ੀਂਦੇ ਪ੍ਰਬੰਧ ਨਾ ਕੀਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਨਗਰ ਕੌਂਸਲ ਤੇ ਸਥਾਨਕ ਪ੍ਰਸ਼ਾਸਨ ਵਲੋਂ ਜ਼ਰੂਰੀ ਪ੍ਰਬੰਧਾਂ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਨੂੰ ਜਾਂਦੀ ਸਡ਼ਕ ਅਤੇ ਹੋਰ ਸਡ਼ਕਾਂ ਦੀ ਸਫ਼ਾਈ ਦਾ ਕੰਮ ਵੀ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਕਰਮਚਾਰੀ ਲਗਾ ਕੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਸਵਾਗਤੀ ਗੇਟਾਂ ਦੀ ਰੰਗ-ਰੋਗਨ ਦੀ ਸੇਵਾ ਪਿਛਲੇ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੀ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਹਰ ਸਾਲ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਨੂੰ ਆਉਂਦੀਆਂ ਸਡ਼ਕਾਂ ਅਤੇ ਸਵਾਗਤੀ ਗੇਟਾਂ ’ਤੇ ਲਡ਼ੀਆਂ ਤੇ ਸੁੰਦਰ ਲਾਈਟਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਮੌਕੇ ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ ਅਤੇ ਚੈਂਚਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗਡ਼੍ਹ, ਜਥੇਦਾਰ ਦਿਲਬਾਗ ਸਿੰਘ ਗਿੱਲ ਐਮ.ਡੀ., ਇੰਦਰਜੀਤ ਸਿੰਘ ਸਟੋਰ ਕੀਪਰ, ਬਾਬਾ ਪਿਆਰਾ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।