20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ 13 ਪਿੰਡਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਦਾ ਤੋਹਫ਼ਾ

ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪੰਜ ਦਿਨ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖ਼ਤਿਆਰੀ ਫੰਡਾਂ ’ਚੋਂ ਕਪੂਰਥਲਾ ਜ਼ਿਲ੍ਹੇ ਦੇ 13 ਪਿੰਡਾਂ ਨੂੰ 13 ਪਾਣੀ ਵਾਲੇ ਟੈਂਕਰ ਭੇਟ ਕੀਤੇ। ਇਨ੍ਹਾਂ ਪਿੰਡਾਂ ਵਿਚ ਹਡ਼੍ਹ ਪ੍ਰਭਾਵਿਤ ਪਿੰਡ ਵੀ ਸ਼ਾਮਲ ਹਨ।

Ad Position 21
No active advertisement
ਅਜੀਤ ਡੈਸਕ 20-11-2026
ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪੰਜ ਦਿਨ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖ਼ਤਿਆਰੀ ਫੰਡਾਂ ’ਚੋਂ ਕਪੂਰਥਲਾ ਜ਼ਿਲ੍ਹੇ ਦੇ 13 ਪਿੰਡਾਂ ਨੂੰ 13 ਪਾਣੀ ਵਾਲੇ ਟੈਂਕਰ ਭੇਟ ਕੀਤੇ। ਇਨ੍ਹਾਂ ਪਿੰਡਾਂ ਵਿਚ ਹਡ਼੍ਹ ਪ੍ਰਭਾਵਿਤ ਪਿੰਡ ਵੀ ਸ਼ਾਮਲ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵੀ ਮੌਜੂਦ ਸਨ। ਪਿੰਡਾਂ ਦੀਆਂ ਪੰਚਾਇਤਾਂ ਨੂੰ ਟੈਂਕਰ ਦੇਣ ਉਪਰੰਤ ਸੰਤ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਨਨਕਾਣਾ ਸਾਹਿਬ ਤੋਂ ਬਾਅਦ ਸੁਲਤਾਨਪੁਰ ਲੋਧੀ ਉਹ ਇਤਿਹਾਸਕ ਨਗਰੀ ਹੈ, ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਿਤਾਇਆ। ਇਸ ਪਵਿੱਤਰ ਸ਼ਹਿਰ ਨੂੰ ਦੁਨੀਆ ਦੇ ਹੋਰਨਾਂ ਸ਼ਹਿਰਾਂ ਨਾਲੋਂ ਵੱਧ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਸਿਰਫ਼ 13 ਵਾਰਡ ਹਨ, ਇਸ ਲਈ ਸ਼ਹਿਰ ਨੂੰ ਸਜਾਉਣ ਤੇ ਸਵੱਛ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਸੰਤ ਸੀਚੇਵਾਲ ਵਲੋਂ ਲੋਕ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕਾਂ ਦੀਆਂ ਸੇਵਾ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੁਣ ਤੱਕ ਉਨ੍ਹਾਂ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਪਿੰਡਾਂ ਨੂੰ 112 ਪਾਣੀ ਵਾਲੇ ਟੈਂਕਰ ਦਿੱਤੇ ਜਾ ਚੁੱਕੇ ਹਨ। ਅੱਜ 13 ਹੋਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਟੈਂਕਰ ਦਿੱਤੇ ਗਏ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਅਖ਼ਤਿਆਰੀ ਫੰਡਾਂ ਵਿਚੋਂ ਹੁਣ ਤੱਕ ਪੰਜਾਬ ਦੇ 15 ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਨੂੰ 313 ਵਾਟਰ ਟੈਂਕਰ ਦਿੱਤੇ ਜਾ ਚੁੱਕੇ ਹਨ। ਜਿਨ੍ਹਾਂ ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਦਿੱਤੇ ਗਏ, ਉਨ੍ਹਾਂ ਵਿਚ ਕਾਹਲਵਾਂ, ਮਾਛੀ ਜੋਆ, ਬਾਊਪੁਰ, ਆਹਲੀ ਖੁਰਦ, ਠੀਕਰੀਵਾਲ, ਮੰਨਣ, ਗਾਜ਼ੀਪੁਰ, ਮਾਧੋ ਝੰਡਾ, ਭੰਡਾਲ ਦੋਨਾ, ਜ਼ਾਰਜ਼ਪੁਰ, ਵਾਟਾਂਵਾਲੀ, ਸਰਾਏ ਜੱਟਾਂ ਅਤੇ ਸੈਦੋਵਾਲ ਸ਼ਾਮਲ ਹਨ।
Ad Position 22
No active advertisement
ਪਿਛਲੀ ਖ਼ਬਰ 73 ਵੇਂ ਸਰਵਭਾਰਤੀ ਸਹਿਕਾਰੀ ਸਪਤਾਹ ਸਬੰਧੀ ਕਰਵਾਇਆ ਸਮਾਗਮ ਅਗਲੀ ਖ਼ਬਰ ਨਡਾਲਾ ਵਿਖੇ ਸਹਿ ਵਿੱਦਿਅਕ ਬਲਾਕ ਪੱਧਰੀ ਮੁਕਾਬਲੇ ਕਰਵਾਏ
Ad Position 24