20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨਡਾਲਾ ਤੋਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 23 ਨੂੰ

ਨਡਾਲਾ, 19 ਨਵੰਬਰ (ਰਘਬਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ, ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਾਤਸ਼ਾਹੀ ਛੇਵੀਂ ਨਡਾਲਾ (ਕਪੂਰਥਲਾ) ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਭੁਪਿੰਦਰ ਸਿੰਘ ਵਲੋਂ ਸੰਗਤਾਂ ਨੂੰ ਨਗਰ ਕੀਰਤਨ ’ਚ ਵੱਧ ਚਡ਼੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 20-11-2026
ਨਡਾਲਾ, 19 ਨਵੰਬਰ (ਰਘਬਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ, ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਾਤਸ਼ਾਹੀ ਛੇਵੀਂ ਨਡਾਲਾ (ਕਪੂਰਥਲਾ) ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਭੁਪਿੰਦਰ ਸਿੰਘ ਵਲੋਂ ਸੰਗਤਾਂ ਨੂੰ ਨਗਰ ਕੀਰਤਨ ’ਚ ਵੱਧ ਚਡ਼੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਬਾਉਲੀ ਸਾਹਿਬ ਤੋਂ ਆਰੰਭ ਹੋ ਕੇ ਅੱਡਾ ਨਡਾਲਾ, ਬਿਲਪੁਰ, ਖਾਨਪੁਰ, ਬਾਮੂਵਾਲ, ਸ਼ੇਰੂਵਾਲ, ਤਲਵੰਡੀ ਪੁਰਦਲ, ਹੁੱਸੇਵਾਲ, ਤਲਵਾਡ਼ਾ, ਮਾਡਲ ਟਾਊਨ, ਦਮੂਲੀਆਂ, ਬੂਲੇਵਾਲ, ਪਸੀਏਵਾਲ ਤੇ ਰਾਏਪੁਰ ਰਾਜਪੂਤਾਂ ਸਮੇਤ ਵੱਖ-ਵੱਖ ਪਿੰਡਾਂ ’ਚੋਂ ਹੁੰਦਾ ਹੋਇਆ ਮੁਡ਼ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਰੈਕਟਰ-ਟਰਾਲੀਆਂ, ਕਾਰਾਂ, ਜੀਪਾਂ, ਮੋਟਰਸਾਈਕਲਾਂ ਤੇ ਹੋਰ ਵਾਹਨਾਂ ਸਮੇਤ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਸਡ਼ਕ ਹਾਦਸੇ ’ਚ ਬਜ਼ੁਰਗ ਵਿਅਕਤੀ ਜ਼ਖ਼ਮੀ
Ad Position 24