21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ’ਚ ਖੇਡਾਂ ਸੰਬੰਧੀ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹੈ-ਅਕਾਸ਼ ਬਾਂਸਲ, ਗੌਰਵ ਤੂਰਾ

ਕਪੂਰਥਲਾ, 20 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਨੂੰ ਆਦਰਸ਼ ਪਿੰਡਾਂ ਵਿਚ ਤਬਦੀਲ ਕਰਨ ਦੇ ਮਨੋਰਥ ਨਾਲ ਸਿਹਤ ਵਿਭਾਗ, ਪੁਲਿਸ, ਖੇਡ ਵਿਭਾਗ, ਰੁਜ਼ਗਾਰ ਉਤਪਤੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਪਾਵਰਕਾਮ ਸਮੇਤ ਹੋਰ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ. ਐਸ.

Ad Position 21
No active advertisement
ਅਜੀਤ ਡੈਸਕ 21-11-2026

ਕਪੂਰਥਲਾ, 20 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਨੂੰ ਆਦਰਸ਼ ਪਿੰਡਾਂ ਵਿਚ ਤਬਦੀਲ ਕਰਨ ਦੇ ਮਨੋਰਥ ਨਾਲ ਸਿਹਤ ਵਿਭਾਗ, ਪੁਲਿਸ, ਖੇਡ ਵਿਭਾਗ, ਰੁਜ਼ਗਾਰ ਉਤਪਤੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਪਾਵਰਕਾਮ ਸਮੇਤ ਹੋਰ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ.ਐਸ.ਪੀ. ਗੌਰਵ ਤੂਰਾ ਨੇ ਸਮੀਖਿਆ ਕੀਤੀ। ਇਸ ਸਬੰਧ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਦੇ ਐਸ.ਡੀ.ਐਮ., ਡੀ.ਐਸ.ਪੀ. ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਰਚੂਅਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਕਿਹਾ ਕਿ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋਡ਼ਨ ਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਉਣ ਲਈ ਖੇਡ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪ੍ਰਭਾਵਿਤ ਪਿੰਡ ਡੈਣਵਿੰਡ ਵਿਚ ਵਾਲੀਬਾਲ ਦੀ ਗਰਾਉਂਡ, ਪਿੰਡ ਫੂਲੇਵਾਲ ਵਿਚ ਕਬੱਡੀ ਦੀ ਗਰਾਉਂਡ ਤੇ ਨਵਾਂ ਪਿੰਡ ਭੱਠੇ ਵਿਚ ਫੁੱਟਬਾਲ ਤੇ ਵਾਲੀਬਾਲ ਦੀ ਗਰਾਉਂਡ ਬਣਾਈ ਜਾਵੇਗੀ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਰਕਾਰ ਵਲੋਂ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਤੇ ਇਹ ਗਰਾਉਂਡਾਂ ਬਣਾਉਣ ਦਾ ਕੰਮ ਬਹੁਤ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਬੂਟ ਵਿਚ ਵੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਾਲੀਬਾਲ ਦੀ ਗਰਾਉਂਡ ਦੇ ਨਾਲ ਇਕ ਟਰੈਕ ਵੀ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਖੁਖਰੈਣ ਵਿਚ ਔਰਤਾਂ ਲਈ ਸਿਖਲਾਈ ਕੋਰਸ ਅਗਲੇ ਹਫ਼ਤੇ ਸ਼ੁਰੂ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਹੁਨਰ ਮੰਦ ਬਣਾਉਣ ਦੇ ਨਾਲ ਨਾਲ ਸਵੈ ਨਿਰਭਰ ਬਣਾ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਪੇਂਡੂ ਕਲੀਨਿਕ ਵੀ ਸਥਾਪਿਤ ਕੀਤਾ ਜਾਵੇਗਾ। ਅਕਾਸ਼ ਬਾਂਸਲ ਤੇ ਗੌਰਵ ਤੂਰਾ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪਿੰਡ ਹਮੀਰਾ ਵਿਚ ਕਿਰਤ ਵਿਭਾਗ ਵਲੋਂ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦਾ ਢੁਕਵਾਂ ਇਲਾਜ ਤੇ ਕਾਉਂਸਲਿੰਗ ਕਰਵਾਉਣ ਲਈ ਨਸ਼ਾ ਛੁਡਾਓ ਤੇ ਮੁਡ਼ ਵਸੇਬਾ ਕੇਂਦਰਾਂ ਵਿਚ ਭੇਜਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਦੁਕਾਨ ’ਚੋਂ ਸਾਮਾਨ ਚੋਰੀ ਹੋਣ ਸਬੰਧੀ ਕੇਸ ਦਰਜ ਅਗਲੀ ਖ਼ਬਰ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਸਿਆਸੀ ਪਾਰਟੀਆਂ ਵਲੋਂ ਰੋਡ ਮੈਪ ਜਾਰੀ ਨਾ ਕੀਤੇ ਜਾਣਾ ਚਿੰਤਾਜਨਕ-ਪਲਾਹੀ
Ad Position 24