ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਖੇ 11ਵਾਂ ਸਥਾਪਨਾ ਦਿਵਸ ਸਮਾਗਮ ਅੱਜ
ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ)-ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਦਾ 11ਵਾਂ ਸਥਾਪਨਾ ਦਿਵਸ ਸਮਾਗਮ ‘ਵਿਬਗਿਓਰ’ ਬਡ਼ੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਐਮ.
ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ)-ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਦਾ 11ਵਾਂ ਸਥਾਪਨਾ ਦਿਵਸ ਸਮਾਗਮ ‘ਵਿਬਗਿਓਰ’ ਬਡ਼ੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਐਮ.ਡੀ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਸਮਾਗਮ 21 ਨਵੰਬਰ ਨੂੰ ਸ਼ਾਮ 4 ਵਜੇ ਸਕੂਲ ਦੇ ਗਾਜ਼ੀਪੁਰ ਰੋਡ ਸਥਿਤ ਕੈਂਪਸ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸਮਾਗਮ ਦਾ ਵਿਸ਼ਾ ਸਪੈਕਟ੍ਰਮ ਆਫ ਐਸਪੀਰੇਸ਼ਨਜ’ ਰੱਖਿਆ ਗਿਆ ਹੈ ਜਿਸ ਦਾ ਮਕਸਦ ਵਿਦਿਆਰਥੀਆਂ ਦੀਆਂ ਵੱਖ-ਵੱਖ ਰੁਚੀਆਂ, ਸੁਪਨਿਆਂ, ਕਲਾਤਮਕ ਯੋਗਤਾਵਾਂ ਤੇ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨਾ ਹੈ। ਐਮ.ਡੀ. ਅਰਸ਼ਦੀਪ ਸਿੰਘ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਖੇਤਰ ਵਿਚ ਹੀ ਨਹੀਂ, ਸਗੋਂ ਹਰ ਪੱਖੋਂ ਆਤਮ-ਵਿਸ਼ਵਾਸੀ ਅਤੇ ਯੋਗ ਬਣਾਉਣਾ ਹੈ।