ਪਿੰਡ ਬੂਟ ਦੇ ਨਜ਼ਦੀਕ ਪਰਾਲੀ ਦੇ ਢੇਰ ਤੋਂ ਮਿਲੀ ਨੌਜਵਾਨ ਲਡ਼ਕੇ ਦੀ ਲਾਸ਼
ਸੁਭਾਨਪੁਰ, 21 ਨਵੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੇ ਅਧੀਨ ਆਉਂਦੇ ਪਿੰਡ ਬੂਟ ਦੇ ਨਜ਼ਦੀਕ ਤੋਂ ਇਕ ਨੌਜਵਾਨ ਵਿਅਕਤੀ ਦੀ ਪਰਾਲੀ ਦੇ ਢੇਰ ਤੋਂ ਲਾਸ਼ ਪੁਲਿਸ ਨੇ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ.
ਸੁਭਾਨਪੁਰ, 21 ਨਵੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੇ ਅਧੀਨ ਆਉਂਦੇ ਪਿੰਡ ਬੂਟ ਦੇ ਨਜ਼ਦੀਕ ਤੋਂ ਇਕ ਨੌਜਵਾਨ ਵਿਅਕਤੀ ਦੀ ਪਰਾਲੀ ਦੇ ਢੇਰ ਤੋਂ ਲਾਸ਼ ਪੁਲਿਸ ਨੇ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ. ਐਸ. ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੂਟ ਦੇ ਨਜ਼ਦੀਕ ਪਰਾਲੀ ਦੇ ਢੇਰ ਤੇ ਇਕ ਨੌਜਵਾਨ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਉਨ੍ਹਾਂ ਮੌਕੇ ’ਤੇ ਜਾ ਕੇ ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ ਪਰ ਸ਼ਨਾਖ਼ਤ ਨਹੀਂ ਹੋ ਸਕੀ। ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ ਤੇ ਸ਼ਨਾਖ਼ਤ ਕਰਨ ਲਈ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰ ਥਾਣਾ ਸੁਭਾਨਪੁਰ ਵਿਖੇ ਆਏ ਜਿਨ੍ਹਾਂ ਨੇ ਦੱਸਿਆ ਕਿ ਇਹ ਨੌਜਵਾਨ ਉਨ੍ਹਾਂ ਦਾ ਲਡ਼ਕਾ ਹੈ। ਮ੍ਰਿਤਕ ਨੌਜਵਾਨ ਤਰਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਪਿੰਡ ਬੁੱਢਾ ਥੇਹ ਥਾਣਾ ਢਿਲਵਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਨਸ਼ੇ ਕਰਦਾ ਸੀ। ਪਰ ਦੋ ਮਹੀਨੇ ਪਹਿਲਾਂ ਉਸ ਦਾ ਇਲਾਜ ਕਰਵਾਇਆ ਗਿਆ ਸੀ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ।