ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ
ਫਗਵਾਡ਼ਾ, 21 ਨਵੰਬਰ (ਹਰਜੋਤ ਸਿੰਘ ਚਾਨਾ)- ਥਾਣਾ ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਰੋਹਿਤਦੀਪ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ।
ਫਗਵਾਡ਼ਾ, 21 ਨਵੰਬਰ (ਹਰਜੋਤ ਸਿੰਘ ਚਾਨਾ)- ਥਾਣਾ ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਰੋਹਿਤਦੀਪ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਢੱਕ ਪੰਡੋਰੀ ਸਥਿਤ ਪਸ਼ੂ ਹਸਪਤਾਲ ਨੇਡ਼ੇ ਪਹੁੰਚੀ ਤਾਂ ਇੱਕ ਨੌਜਵਾਨ ਨਸ਼ੇ ਦਾ ਸੇਵਨ ਕਰ ਰਿਹਾ ਸੀ ਜਿਸ ਨੂੰ ਪੁਲਿਸ ਨੇ ਕਾਬੂ ਕੀਤਾ। ਕਾਬੂ ਕੀਤੇ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਰਨ ਵਾਸੀ ਪਲਾਹੀ ਗੇਟ ਵਜੋਂ ਹੋਈ ਹੈ। ਇਸੇ ਤਰ੍ਹਾਂ ਸਿਟੀ ਪੁਲਿਸ ਨੇ ਦਡ਼੍ਹਾ ਸੱਟਾ ਲਗਾਉਣ ਲਈ ਉਕਸਾਉਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਬੱਸ ਸਟੈਂਡ ਤੋਂ ਰੇਲਵੇ ਰੋਡ (ਮਾਲ ਗੋਦਾਮ ਰੋਡ) ’ਤੇ ਮਹਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੁਹੱਲਾ ਭਗਤਪੁਰਾ ਉੱਚੀ ਆਵਾਜ਼ ਵਿਚ ਹੋਕਾ ਦੇ ਕੇ ਲੋਕਾਂ ਨੂੰ ਦਡ਼ਾ-ਸੱਟਾ ਲਗਾਉਣ ਲਈ ਉਕਸਾ ਰਿਹਾ ਹੈ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਾਬੂ ਕਰਕੇ ਉਸਦੇ ਕਬਜ਼ੇ ’ਚੋਂ 1250 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।