ਫਗਵਾਡ਼ਾ ਵਿਖੇ ਸਜਾਏ ਗਏ ਨਗਰ ਕੀਰਤਨ ਦੇ ਸਵਾਗਤ ਮੌਕੇ ਖਡ਼ੇ ਧਾਰਮਿਕ, ਸਮਾਜਿਕ ਅਤੇ ਰਾਜਨੀਤੀ ਆਗੂ ।
ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ-ਹਾਲਤ ਗੰਭੀਰ
ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਦੇ ਕੇਂਦਰੀ ਜੇਲ੍ਹ ਵਿਚ ਅੱਜ ਸਵੇਰ ਦੇ ਸਮੇਂ ਪੁਰਾਣੀ ਰੰਜਿਸ਼ ਤਹਿਤ ਇੱਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਤੋਂ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ।
ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਦੇ ਕੇਂਦਰੀ ਜੇਲ੍ਹ ਵਿਚ ਅੱਜ ਸਵੇਰ ਦੇ ਸਮੇਂ ਪੁਰਾਣੀ ਰੰਜਿਸ਼ ਤਹਿਤ ਇੱਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਤੋਂ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰ ਦੇ ਸਮੇਂ ਕੇਂਦਰੀ ਜੇਲ੍ਹ ਤੋਂ ਮੁਲਾਜ਼ਮ ਇੱਕ ਹਵਾਲਾਤੀ ਨੂੰ ਗੰਭੀਰ ਹਾਲਤ ਵਿਚ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ। ਜਿਸ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਤੇ ਹਵਾਲਾਤੀ ਖ਼ੂਨ ਦੀਆਂ ਉਲਟੀਆਂ ਵੀ ਕਰ ਰਿਹਾ ਸੀ। ਜਿਸ ਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਮੱੁਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਡਿਊਟੀ ਡਾਕਟਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਮੁਲਾਜ਼ਮਾਂ ਅਨੁਸਾਰ ਜਦੋਂ ਜੇਲ੍ਹ ਦੇ ਬੈਰਕ ਖੋਲੇ ਗਏ ਤਾਂ ਉਸ ਸਮੇਂ ਕੱੁਝ ਹਵਾਲਾਤੀਆਂ ਨੇ ਪੁਰਾਣੀ ਰੰਜਿਸ਼ ਤਹਿਤ ਗਗਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਕੇਂਦਰੀ ਜੇਲ੍ਹ ਤੇ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।