23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮ ਆਰੰਭ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰਦੁਆਰਾ ਸ੍ਰੀ ਬੇਰ ਸਾਿਹਬ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 22 ਨਵੰਬਰ (ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਸਮਾਗਮ ਆਰੰਭ ਹੋ ਗਏ। ਅੱਜ ਐਤਵਾਰ ਦਾ ਦਿਨ ਹੋਣ ਕਾਰਨ 60 ਹਜ਼ਾਰ ਤੋਂ ਵੱਧ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ।

Ad Position 21
No active advertisement
ਧਰਮ ਸਿੰਘ ਮੈਰੀਪੁਰ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ’ਤੇ ਕੀਤੀ ਵਿਚਾਰ-ਚਰਚਾ 23-11-2026
ਸੁਲਤਾਨਪੁਰ ਲੋਧੀ, 22 ਨਵੰਬਰ (ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਸਮਾਗਮ ਆਰੰਭ ਹੋ ਗਏ। ਅੱਜ ਐਤਵਾਰ ਦਾ ਦਿਨ ਹੋਣ ਕਾਰਨ 60 ਹਜ਼ਾਰ ਤੋਂ ਵੱਧ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ। ਸੰਗਤਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਅਲੌਕਿਕ ਸਜਾਵਟ ਦੇ ਵੀ ਦਰਸ਼ਨ ਕੀਤੇ ਤੇ ਫ਼ੋਟੋ ਸੈਲਫੀਆਂ ਲਈਆਂ। ਅੱਜ ਰਾਤ ਢਾਈ ਵਜੇ ਸ਼ੁਰੂ ਹੋਣ ਵਾਲੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 24-25 ਨਵੰਬਰ ਦੀ ਦਰਮਿਆਨੀ ਰਾਤ ਨੂੰ 1.40 ਵਜੇ ਪੈਣਗੇ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਅੱਜ ਧਾਰਮਿਕ ਦੀਵਾਨ ਸਜਾਏ ਜਾਣਗੇ ਜੋ 25 ਨਵੰਬਰ ਦੀ ਸਵੇਰ ਤੱਕ ਚੱਲਣਗੇ। ਇਸ ਮੌਕੇ ਪੰਥ ਪ੍ਰਸਿੱਧ ਰਾਗੀ, ਕਵਿਸ਼ਰੀ ਤੇ ਢਾਡੀ ਆਪਣੀ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨੂੰ ਵਿਦੇਸ਼ੀ ਫੁੱਲਾਂ ਤੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 24 ਨਵੰਬਰ ਸ਼ਾਮ ਨੂੰ 7 ਵਜੇ ਸੁੰਦਰ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇ: ਬਲਦੇਵ ਸਿੰਘ ਕਲਿਆਣ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਲਖਵਿੰਦਰ ਸਿੰਘ ਡੋਗਰਾਂਵਾਲ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਇਟਲੀ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਐਡੀਸ਼ਨਲ ਮੈਨੇਜਰ ਚੰਚਲ ਸਿੰਘ ਤੇ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਅਕਾਊਂਟੈਂਟ ਜਰਨੈਲ ਸਿੰਘ, ਖ਼ਜ਼ਾਨਚੀ ਸੁਖਵਿੰਦਰ ਸਿੰਘ, ਪਵਨਦੀਪ ਸਿੰਘ, ਰਿਕਾਰਡ ਕੀਪਰ ਜਸਵਿੰਦਰ ਸਿੰਘ ਤੇ ਇੰਦਰਜੀਤ ਸਿੰਘ, ਮੀਡੀਆ ਇੰਚਾਰਜ ਸੁਖਜਿੰਦਰ ਸਿੰਘ ਭਗਤਪੁਰ, ਰਣਜੀਤ ਸਿੰਘ ਠੱਟਾ, ਦਵਿੰਦਰ ਸਿੰਘ ਢਪਈ, ਸੁਖਦੇਵ ਸਿੰਘ ਕਾਦੂਪੁਰ, ਅਮਨਪ੍ਰੀਤ ਸਿੰਘ ਬੂਲੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਮੰਗਲ ਸਿੰਘ ਵਿਖੇ ਤਿੰਨ ਰੋਜ਼ਾ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਸਿੰਘ ਸਭਾ ਗੁਰਮੁਖੀ ਸਕੂਲ , ਟੈਗਮ ਵਿਖੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਗਮ
Ad Position 24