ਗੁਰਦੁਆਰਾ ਟਾਹਲੀ ਸਾਹਿਬ ਵਿਖੇ ਗੁਰਮਤਿ ਸਮਾਗਮ
ਕਾਲਾ ਸੰਘਿਆਂ, 23 ਨਵੰਬਰ (ਬਲਜੀਤ ਸਿੰਘ ਸੰਘਾ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੇ ਵਾਤਾਵਰਨ ਪ੍ਰੇਮੀ ਸ਼੍ਰੋਮਣੀ ਵੈਦ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਜੀ ਦੀ ਨਿੱਘੀ ਮਿੱਠੀ ਯਾਦ ਵਿਚ ਸਾਲਾਨਾ ਮਹਾਨ ਗੁਰਮਤਿ ਸਮਾਗਮ 26 ਨਵੰਬਰ 2026 ਦਿਨ ਮੰਗਲਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਬਲ੍ਹੇਰਖਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਜੀ ਨੇ ਦੱਸਿਆ ਕਿ 24 ਨਵੰਬਰ ਨੂੰ 10 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਕਰ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਪੈਣਗੇ।
ਕਾਲਾ ਸੰਘਿਆਂ, 23 ਨਵੰਬਰ (ਬਲਜੀਤ ਸਿੰਘ ਸੰਘਾ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੇ ਵਾਤਾਵਰਨ ਪ੍ਰੇਮੀ ਸ਼੍ਰੋਮਣੀ ਵੈਦ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਜੀ ਦੀ ਨਿੱਘੀ ਮਿੱਠੀ ਯਾਦ ਵਿਚ ਸਾਲਾਨਾ ਮਹਾਨ ਗੁਰਮਤਿ ਸਮਾਗਮ 26 ਨਵੰਬਰ 2026 ਦਿਨ ਮੰਗਲਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਬਲ੍ਹੇਰਖਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਜੀ ਨੇ ਦੱਸਿਆ ਕਿ 24 ਨਵੰਬਰ ਨੂੰ 10 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਕਰ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਪੈਣਗੇ। ਉਪਰੰਤ ਵਿਸ਼ਾਲ ਦੀਵਾਨ ਦੌਰਾਨ ਭਾਈ ਸੁਖਵੰਤ ਸਿੰਘ ਸ਼ਹੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ, ਭਾਈ ਮਨਬੀਰ ਸਿੰਘ ਬੀ ਏ ਪਹੂਵਿੰਡ ਢਾਡੀ ਜਥਾ, ਗਿਆਨੀ ਜਸਵੀਰ ਸਿੰਘ ਕੋਹਾਲਾ ਕਥਾਵਾਚਕ, ਨੱਥੂ ਚਾਹਲ ਵਾਲਿਆਂ ਦਾ ਢਾਡੀ ਜਥਾ ਸੰਗਤ ਨੂੰ ਗੁਰਬਾਣੀ, ਗੁਰਇਤਿਹਾਸ, ਗੁਰਮਤਿ ਵਿਚਾਰਾਂ ਨਾਲ ਸਾਂਝ ਬਣਾ ਕੇ ਨਿਹਾਲ ਕਰਨਗੇ। ਇਸ ਸਮਾਗਮ ਵਿਚ ਇਲਾਕੇ ਦੇ ਸਮੂਹ ਸੰਤ ਮਹਾਂਪੁਰਖ ਵੀ ਹਾਜ਼ਰੀ ਭਰਨਗੇ। ਮੀਰੀ ਪੀਰੀ ਚੈਰੀਟੇਬਲ ਟਰੱਸਟ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਵੱਲੋਂ ਸਮੂਹ ਸੰਗਤ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ।